- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਟਾਲਾ ਦੇ ਨਜ਼ਦੀਕੀ ਪਿੰਡ ਸੀੜਾ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਗੋਲੀ ਚੱਲਣ ਦੀ ਸੰਘਣੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਮਨਪਿੰਦਰ ਸਿੰਘ ਮੰਨਾ ਪੁੱਤਰ ਕਰਨੈਲ ਸਿੰਘ, ਵਾਸੀ ਪਿੰਡ ਸੀੜਾ, ਨੂੰ ਕਈ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਵੇਖਣ ਨੂੰ ਮਿਲਿਆ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਦੇ ਨਜ਼ਦੀਕੀ ਪਿੰਡ ਸੀੜਾ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਗੋਲੀ ਚੱਲਣ ਦੀ ਸੰਘਣੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਮਨਪਿੰਦਰ ਸਿੰਘ ਮੰਨਾ ਪੁੱਤਰ ਕਰਨੈਲ ਸਿੰਘ, ਵਾਸੀ ਪਿੰਡ ਸੀੜਾ, ਨੂੰ ਕਈ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਵੇਖਣ ਨੂੰ ਮਿਲਿਆ।
ਜਾਣਕਾਰੀ ਅਨੁਸਾਰ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਨੂੰ ਲੈ ਕੇ ਤਕਰਾਰ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਹਿੰਸਕ ਰੂਪ ਧਾਰਨ ਕਰ ਗਈ। ਇਸ ਦੌਰਾਨ ਇੱਕ ਧਿਰ ਵੱਲੋਂ ਕਥਿਤ ਤੌਰ 'ਤੇ ਦੂਜੀ ਧਿਰ ਉੱਤੇ ਗੋਲੀ ਚਲਾ ਦਿੱਤੀ ਗਈ, ਜਿਸ ਨਾਲ ਮਨਪਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਦੇਣ ਉਪਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ। ਡਾਕਟਰਾਂ ਮੁਤਾਬਕ ਜ਼ਖ਼ਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਸੂਤਰਾਂ ਮੁਤਾਬਕ ਗੋਲੀ ਚਲਾਉਣ ਦਾ ਦੋਸ਼ ਪਿੰਡ ਦੇ ਹੀ ਇੱਕ ਵਿਅਕਤੀ ਉੱਤੇ ਲੱਗ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਦੋਵੇਂ ਧਿਰਾਂ ਵਿਚਕਾਰ ਪਹਿਲਾਂ ਤੋਂ ਹੀ ਰੰਜਿਸ਼ ਚੱਲ ਰਹੀ ਸੀ ਅਤੇ ਅੱਜ ਵੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ, ਜਿਸ ਤੋਂ ਬਾਅਦ ਉਕਤ ਵਿਅਕਤੀ ਵੱਲੋਂ ਮਨਪਿੰਦਰ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਨਾਲ ਮਨਪਿੰਦਰ ਜ਼ਖ਼ਮੀ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਐਸਐਚਓ ਘਣੀਕੇ ਬਾਂਗਰ ਨੂੰ ਜ਼ਖ਼ਮੀ ਦੇ ਬਿਆਨ ਦਰਜ ਕਰਨ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਿਸ ਦੀ ਕਾਰਵਾਈ ਜਾਰੀ ਸੀ।