- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਜੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਜਦ ਉਸਦੀ ਸੱਸ ਕੁਲਵੰਤ ਕੌਰ ਅਤੇ ਬੇਟੀ ਮਨਪ੍ਰੀਤ ਕੌਰ ਉਸਦੇ ਪਤੀ ਨੂੰ ਬਚਾਉਣ ਲਈ ਅੱਗੇ ਆਈਆਂ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਦੇ ਨਾਲ ਵੀ ਕੁੱਟਮਾਰ ਕਰਦੇ ਹੋਏ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਗੁਰਜੀਤ ਕੌਰ ਨੇ ਦੱਸਿਆ ਕਿ ਜਦ ਉਹ ਘਰ ਪਹੁੰਚੀ ਤਾਂ ਦੇਖਿਆ ਕਿ ਉਸਦਾ ਪਤੀ ਦਵਿੰਦਰ ਸਿੰਘ ਖੂਨ ਨਾਲ ਲਥਪਥ ਜ਼ਮੀਨ ’ਤੇ ਪਿਆ ਹੋਇਆ ਸੀ ਅਤੇ ਉਸਦੀ ਮੌ ਹੋ ਚੁੱਕੀ ਸੀ

ਸ਼ਾਮ ਤਿਵਾੜੀ, ਬਟਾਲਾ ਪੰਜਾਬੀ ਜਾਗਰਣ ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਪਿੰਡ ਮੰਨਣ ’ਚ ਜ਼ਮੀਨੀ ਝਗੜੇ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ ਹਰਮੀਕ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਗੁਰਜੀਤ ਕੌਰ ਪਤਨੀ ਲੇਟ ਦਵਿੰਦਰ ਸਿੰਘ ਵਾਸੀ ਪਿੰਡ ਮੰਨਣ ਨੇ ਦੱਸਿਆ ਕਿ ਉਸਦੇ ਪਤੀ ਦਵਿੰਦਰ ਸਿੰਘ ਦਾ ਪਿੰਡ ਦੇ ਹੀ ਇਕ ਵਿਅਕਤੀ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਉਹ ਆਪਣੇ ਘਰ ਦੇ ਨਜ਼ਦੀਕ ਸਥਿਤ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਲਈ ਗਈ ਸੀ ਕਿ ਇਸ ਦੌਰਾਨ ਕੁਝ ਵਿਅਕਤੀਆਂ ਨੇ ਉਸਦੇ ਘਰ ’ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਉਸਦੇ ਪਤੀ ’ਤੇ ਹਮਲਾ ਕਰ ਦਿੱਤਾ।
ਗੁਰਜੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਜਦ ਉਸਦੀ ਸੱਸ ਕੁਲਵੰਤ ਕੌਰ ਅਤੇ ਬੇਟੀ ਮਨਪ੍ਰੀਤ ਕੌਰ ਉਸਦੇ ਪਤੀ ਨੂੰ ਬਚਾਉਣ ਲਈ ਅੱਗੇ ਆਈਆਂ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਦੇ ਨਾਲ ਵੀ ਕੁੱਟਮਾਰ ਕਰਦੇ ਹੋਏ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਗੁਰਜੀਤ ਕੌਰ ਨੇ ਦੱਸਿਆ ਕਿ ਜਦ ਉਹ ਘਰ ਪਹੁੰਚੀ ਤਾਂ ਦੇਖਿਆ ਕਿ ਉਸਦਾ ਪਤੀ ਦਵਿੰਦਰ ਸਿੰਘ ਖੂਨ ਨਾਲ ਲਥਪਥ ਜ਼ਮੀਨ ’ਤੇ ਪਿਆ ਹੋਇਆ ਸੀ ਅਤੇ ਉਸਦੀ ਮੌ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਸਦੇ ਪਰਿਵਾਰਿਕ ਮੈਂਬਰਾਂ ਨੇ ਜ਼ਖਮੀ ਕੁਲਵੰਤ ਕੌਰ ਅਤੇ ਮਨਪ੍ਰੀਤ ਕੌਰ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਐੱਸ.ਐੱਚ.ਓ ਹਰਮੀਕ ਸਿੰਘ ਨੇ ਕਿਹਾ ਕਿ ਪੁਲਸ ਨੇ ਗੁਰਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ 3 ਔਰਤਾਂ ਸਮੇਤ 8 ਵਿਅਕਤੀਆਂ ਦੇ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਹੈ।