- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਹੜਤਾਲ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸਫ਼ਾਈ ਸੇਵਕਾਂ ਨੇ ਆਪਣੀਆਂ ਹੱਕੀ ਅਤੇ ਲਮਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਕਸ਼ਮੀਰ ਸਿੰਘ, ਸ੍ਰੀ ਹਰਗੋਬਿੰਦਪੁਰ ਸਾਹਿਬ : ਪੰਜਾਬ ਭਰ ਵਿੱਚ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਹੜਤਾਲ ਦੇ ਸੱਦੇ ਦਾ ਵਿਆਪਕ ਅਸਰ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਦੇਖਣ ਨੂੰ ਮਿਲਿਆ। ਸਫ਼ਾਈ ਸੇਵਕਾਂ ਵੱਲੋਂ ਉਲੀਕੀ ਗਈ ਇਸ ਹੜਤਾਲ ਦੇ ਸਮਰਥਨ ਵਿੱਚ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਸਮੁੱਚਾ ਬਾਜ਼ਾਰ ਪੂਰਨ ਰੂਪ ਵਿੱਚ ਬੰਦ ਰਿਹਾ। ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹਿਣ ਕਰਕੇ ਸ਼ਹਿਰ ਵਿੱਚ ਆਮ ਕਾਰੋਬਾਰ ਅਤੇ ਲੈਣ-ਦੇਣ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ, ਜਿਸ ਕਰਕੇ ਆਮ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਇਸ ਹੜਤਾਲ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸਫ਼ਾਈ ਸੇਵਕਾਂ ਨੇ ਆਪਣੀਆਂ ਹੱਕੀ ਅਤੇ ਲਮਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਹੜਤਾਲ ਅਤੇ ਰੋਸ ਪ੍ਰਦਰਸ਼ਨ ਦੀ ਅਗਵਾਈ ਜਤਿੰਦਰ ਕਲਿਆਣ ਵੱਲੋਂ ਕੀਤੀ ਗਈ। ਉਨ੍ਹਾਂ ਸੰਬੋਧਨ ਕਰਦਿਆਂ ਆਖਿਆ ਕਿ ਸਫ਼ਾਈ ਸੇਵਕ ਹਰ ਮੁਸ਼ਕਲ ਹਾਲਾਤ ਵਿੱਚ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਆਪਣੀ ਡਿਊਟੀ ਨਿਭਾਉਂਦੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਦੀ ਇਹ ਆਵਾਜ਼ ਇਸੇ ਤਰ੍ਹਾਂ ਬੁਲੰਦ ਰਹੇਗੀ। ਪ੍ਰਦਰਸ਼ਨਕਾਰੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।