ਨਸ਼ਾ ਤਸਕਰਾਂ ਵਿਰੁੱਧ ਸਖ਼ਤੀ : ਬਟਾਲਾ 'ਚ 39 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, ਮੁਲਜ਼ਮਾਂ ਤੋਂ ਰਿਮਾਂਡ ਹਾਸਲ ਕਰਕੇ ਹੋਣਗੇ ਹੋਰ ਖ਼ੁਲਾਸੇ
ਥਾਣਾ ਸਿਵਲ ਲਾਈਨ ਦੀ ਪੁਲਸ ਨੇ 39 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਗੁਰਮੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
Publish Date: Thu, 30 Jul 2026 03:14 PM (IST)
Updated Date: Thu, 30 Jul 2026 03:15 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ - ਥਾਣਾ ਸਿਵਲ ਲਾਈਨ ਦੀ ਪੁਲਸ ਨੇ 39 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਗੁਰਮੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਏ.ਐੱਸ.ਆਈ ਸੁਖਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੈਕ ਸਾਈਡ ਆਈ.ਟੀ.ਆਈ ਪਿੰਡ ਸਾਗਰਪੁਰਾ ਬਟਾਲਾ ਤੋਂ ਰੋਹਿਤ ਅਤੇ ਅਨਮੋਲ ਵਾਸੀਆਨ ਬਟਾਲਾ ਨੂੰ 39 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਉਕਤ ਵਿਅਕਤੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਨ੍ਹਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਲਾਕੇ ’ਚ ਨਸ਼ਾ ਕਿਸੇ ਵੀ ਕੀਮਤ ’ਤੇ ਨਹੀਂ ਵਿਕਣ ਦਿੱਤਾ ਜਾਵੇਗਾ।