ਪਵਨ ਤੇ੍ਹਨ, ਬਟਾਲਾ: ਪਿੰਡ ਫੁੱਲਕੇ 'ਚ ਇਕ ਨੌਜਵਾਨ ਵੱਲੋਂ ਆਪਣੇ ਹੀ ਘਰ 'ਚ ਗਾਡਰ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਮਿ੍ਤਕ ਦੀ ਪਛਾਣ ਸੰਦੀਪ ਸਿੰਘ (30) ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਪਿਤਾ ਦਲਬੀਰ ਸਿੰਘ ਵਾਸੀ ਫੁਲਕੇ ਨੇ ਦੱਸਿਆ ਸਵੇਰੇ ਉਹ ਆਪਣੇ ਕੰਮ 'ਤੇ ਚਲਾ ਗਿਆ ਪਰ ਉਸ ਦੇ ਲੜਕੇ ਨੇ ਕੰਮ ਤੋਂ ਛੁੱਟੀ ਕਰ ਲਈ ਤੇ ਉਹ ਘਰ ਇਕੱਲਾ ਹੀ ਸੀ।

ਉਸ ਨੇ ਦੱਸਿਆ ਕਿ ਜਦੋਂ ਉਹ ਦੁਪਹਿਰ ਨੂੰ ਘਰ ਆਇਆ ਤਾਂ ਦੇਖਿਆ ਕਿ ਉਸ ਦਾ ਲੜਕੇ ਨੇ ਗਾਡਰ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਇਸ ਸਬੰਧੀ ਉਸ ਨੇ ਤੁਰੰਤ ਥਾਣਾ ਰੰਗੜ ਨੰਗਲ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੇ ਥਾਣਾ ਰੰਗੜ ਨੰਗਲ ਦੇ ਏਐੱਸਆਈ ਰਛਪਾਲ ਸਿੰਘ ਨੇ ਲਾਸ਼ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮਿ੍ਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

Posted By: Jagjit Singh