ਬਟਾਲਾ : ਸ਼ਹਿਰ 'ਚ ਬੁੱਧਵਾਰ ਨੂੰ ਭਾਜਪਾ ਦੇ ਗੁਰਦਾਸਪੁਰ ਤੋਂ ਉਮੀਦਵਾਰ ਸੰਨੀ ਦਿਓਲ ਨੇ ਮੋਟਰਸਾਈਕਲ ਰੈਲੀ ਕੱਢੀ, ਜਿਸ 'ਚ ਭਾਰੀ ਗਿਣਤੀ 'ਚ ਲੋਕਾਂ ਦੀ ਭੀੜ ਇਕੱਠੀ ਹੋਈ। ਦੁਪਹਿਰ ਕਰੀਬ 1 ਵਜੇ ਸੰਨੀ ਦਾ ਕਾਫ਼ਿਲਾ ਬਟਾਲਾ ਦੇ ਬਾਰ ਐਸੋਸੀਏਸ਼ਨ ਪਹੁੰਚਿਆ। ਉੱਥੇ ਦੇ ਵਕੀਲਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਹਰ ਪ੍ਰਕਾਰ ਦਾ ਨਿਆ ਮਿਲੇਗਾ। ਇਸ ਤੋਂ ਬਾਅਦ ਉਨ੍ਹਾਂ ਨਾਲ ਸੈਂਕੜਿਆਂ ਦੀ ਗਿਣਤੀ 'ਚ ਆਗੂ ਤੇ ਵਰਕਰ ਕੈਂਪ ਤੋਂ ਨਿਕਲੇ ਤੇ ਭਾਜਯੁਮੋ ਨੇ ਮੋਟਰਸਾਈਕਲ ਰੈਲੀ ਕੱਢੀ। ਸੰਨੀ ਦਿਓਲ ਦਾ ਥਾਂ-ਥਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਸੰਨੀ ਨੇ ਲੋਕਾਂ ਦਾ ਸਵਾਗਤ ਕੀਤਾ।

Posted By: Amita Verma