ਬਟਾਲਾ ਨੇੜੇ ਉਦੋਵਾਲ ਨੈਸ਼ਨਲ ਹਾਈਵੇਅ ’ਤੇ ਭਿਆਨਕ ਹਾਦਸਾ: ਟੈਂਪੋ ਟ੍ਰੈਵਲਰ ਤੇ ਟਿੱਪਰ ਦੀ ਜ਼ਬਰਦਸਤ ਟੱਕਰ, 2 ਸ਼ਰਧਾਲੂਆਂ ਦੀ ਮੌਤ, 14 ਜ਼ਖ਼ਮੀ
ਸਿਵਲ ਹਸਪਤਾਲ ਬਟਾਲਾ ਵਿੱਚ ਡਾਕਟਰ ਸਾਹਿਲ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੇ ਕਿਹਾ ਕਿ ਦੋ ਦੀ ਮੌਤ ਹੋ ਗਈ ਹੈ ਅਤੇ ਬਾਕੀਆਂ ਨੂੰ ਅੰਮ੍ਰਿਤਸਰ ਐਲਾਨ ਲਈ ਰੈਫਰ ਕਰ ਦਿੱਤਾ ਗਿਆ ਹੈ ਜਦਕਿ ਡਰਾਈਵਰ ਦੇ ਸਥਿਤੀ ਵੀ ਗੰਭੀਰ ਹੈ।
Publish Date: Fri, 05 Jun 2026 10:36 AM (IST)
Updated Date: Fri, 05 Jun 2026 10:42 AM (IST)
ਸ਼ਾਮ ਤਿਵਾੜੀ/ ਰਾਜਨ ਤਰਹੇਨ, ਪੰਜਾਬੀ ਜਾਗਰਣ, ਬਟਾਲਾ: ਬਟਾਲਾ ਨਜ਼ਦੀਕ ਉਦੋਵਾਲ ਨੈਸ਼ਨਲ ਹਾਈਵੇ 'ਤੇ ਅੱਜ ਤੜਕੇ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮਾਤਾ ਵੈਸ਼ਨੋ ਦੇਵੀ ਤੋਂ ਅੰਮ੍ਰਿਤਸਰ ਜਾ ਰਹੀ ਇੱਕ ਟੈਂਪੋ ਟ੍ਰੈਵਲ ਦੀ ਟਿੱਪਰ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੈਂਪੋ ਟਰੈਵਲ ਦੇ ਪਰਖੱਚੇ ਉੱਡ ਗਏ।
ਇਸ ਦਰਦਨਾਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਹੋਰ 14 ਪਰਿਵਾਰਿਕ ਮੈਂਬਰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (SSF) ਦੇ ਏਐਸਆਈ ਹਰਦਿਆਲ ਸਿੰਘ ਅਤੇ ਏਐਸਆਈ ਦਲਵੀਰ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕੀਤਾ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ ਗਿਆ। ਸਿਵਲ ਹਸਪਤਾਲ ਬਟਾਲਾ ਵਿੱਚ ਡਾਕਟਰ ਸਾਹਿਲ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੇ ਕਿਹਾ ਕਿ ਦੋ ਦੀ ਮੌਤ ਹੋ ਗਈ ਹੈ ਅਤੇ ਬਾਕੀਆਂ ਨੂੰ ਅੰਮ੍ਰਿਤਸਰ ਐਲਾਨ ਲਈ ਰੈਫਰ ਕਰ ਦਿੱਤਾ ਗਿਆ ਹੈ ਜਦਕਿ ਡਰਾਈਵਰ ਦੇ ਸਥਿਤੀ ਵੀ ਗੰਭੀਰ ਹੈ।
ਏਐਸਆਈ ਹਰਦਿਆਲ ਸਿੰਘ ਅਤੇ ਏਐਸਆਈ ਦਲਵੀਰ ਸਿੰਘ ਨੇ ਦੱਸਿਆ ਕਿ ਟੈਂਪੋ ਟਰੈਵਲ ਕਟੜਾ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਜਦੋਂ ਇਹ ਵਾਹਨ ਬਟਾਲਾ ਨੇੜੇ ਥਾਣਾ ਸਦਰ ਅਧੀਨ ਪੈਂਦੀ ਚੌਕੀ ਦਿਆਲਗੜ੍ਹ ਦੀ ਹੱਦ ਵਿੱਚ ਪਹੁੰਚਿਆ ਤਾਂ ਇਸ ਦੀ ਇੱਕ ਟਿੱਪਰ ਨਾਲ ਭਿਆਨਕ ਟੱਕਰ ਹੋ ਗਈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਮੰਦਭਾਗੀ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।