- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਤੋਂ ਬਾਅਦ ਪਿੰਡ ਖੋਜਕੀਪੁਰ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰ ਕੈਪਟਨ ਸੁਰਜੀਤ ਸਿੰਘ ਨੇ ਦੱਸਿਆ ਕਿ ਸਰਵਣ ਸਿੰਘ ਆਪਣੀ ਕਰੀਬ ਪੌਣੇ ਤਿੰਨ ਸਾਲ ਦੀ ਧੀ ਆਸ਼ੀਸ਼ ਕੌਰ ਦਾ ਇਲਾਜ ਕਰਵਾਉਣ ਲਈ ਪਤਨੀ ਗੁਰਜੀਤ ਕੌਰ ਨਾਲ ਚੰਡੀਗੜ੍ਹ ਜਾ ਰਿਹਾ ਸੀ। ਰਸਤੇ ਵਿੱਚ ਉਨ੍ਹਾਂ ਦੀ ਕਾਰ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ।

ਪੱਤਰ ਪ੍ਰੇਰਕ, ਬਟਾਲਾ: ਸ਼੍ਰੀ ਹਰਿਗੋਬਿੰਦਪੁਰ ਦੇ ਪਿੰਡ ਖੋਜਕੀਪੁਰ ਤੋਂ ਆਪਣੀ ਬਿਮਾਰ ਧੀ ਦੀ ਦਵਾਈ ਲੈਣ ਲਈ ਚੰਡੀਗੜ੍ਹ ਜਾ ਰਿਹਾ ਪਰਿਵਾਰ ਹੁਸ਼ਿਆਰਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿੱਚ ਗਰਭਵਤੀ ਔਰਤ, ਉਸ ਦੇ ਗਰਭ ਵਿੱਚ ਪਲ ਰਹੇ ਚਾਰ ਮਹੀਨੇ ਦੇ ਬੱਚੇ ਅਤੇ ਕਰੀਬ ਢਾਈ ਸਾਲ ਦੀ ਧੀ ਦੀ ਮੌਤ ਹੋ ਗਈ, ਜਦਕਿ ਔਰਤ ਦਾ ਪਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਪਿੰਡ ਖੋਜਕੀਪੁਰ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਪਰਿਵਾਰਕ ਮੈਂਬਰ ਕੈਪਟਨ ਸੁਰਜੀਤ ਸਿੰਘ ਨੇ ਦੱਸਿਆ ਕਿ ਸਰਵਣ ਸਿੰਘ ਆਪਣੀ ਕਰੀਬ ਪੌਣੇ ਤਿੰਨ ਸਾਲ ਦੀ ਧੀ ਆਸ਼ੀਸ਼ ਕੌਰ ਦਾ ਇਲਾਜ ਕਰਵਾਉਣ ਲਈ ਪਤਨੀ ਗੁਰਜੀਤ ਕੌਰ ਨਾਲ ਚੰਡੀਗੜ੍ਹ ਜਾ ਰਿਹਾ ਸੀ। ਰਸਤੇ ਵਿੱਚ ਉਨ੍ਹਾਂ ਦੀ ਕਾਰ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੁਰਜੀਤ ਕੌਰ, ਉਸ ਦੇ ਗਰਭ ਵਿੱਚ ਪਲ ਰਹੇ ਚਾਰ ਮਹੀਨੇ ਦੇ ਬੱਚੇ ਅਤੇ ਮਾਸੂਮ ਆਸ਼ੀਸ਼ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸਰਵਣ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹੋਸ਼ਿਆਰਪੁਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਹਾਦਸੇ ਦੀ ਖ਼ਬਰ ਪਿੰਡ ਪਹੁੰਚਦੇ ਹੀ ਮਾਤਮ ਛਾ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਸਥਾਨਕ ਲੋਕਾਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਹੈ।