- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਟਾਲਾ ਦੇ ਨਜ਼ਦੀਕੀ ਪਿੰਡ ਕਿਲਾ ਟੇਕ ਸਿੰਘ ਵਿਖੇ ਚੱਲਦੇ ਆਟੋ ਦਾ ਅਚਾਨਕ ਟਾਇਰ ਫੱਟਣ ਨਾਲ ਆਟੋ ਸੜਕ ਕਿਨਾਰੇ ਖੜੇ ਟਰੱਕ ਨਾਲ ਟਕਰਾ ਗਿਆ, ਜਿਸਦੇ ਚਲਦਿਆਂ ਆਟੋ ਚਾਲਕ ਸਮੇਤ 7 ਲੋਕ ਜ਼ਖਮੀ ਹੋ ਗਏ।

ਸ਼ਾਮ ਤਿਵਾੜੀ/ਰਾਜਨ ਤਰੇਨ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਦੇ ਨਜ਼ਦੀਕੀ ਪਿੰਡ ਕਿਲਾ ਟੇਕ ਸਿੰਘ ਵਿਖੇ ਚੱਲਦੇ ਆਟੋ ਦਾ ਅਚਾਨਕ ਟਾਇਰ ਫੱਟਣ ਨਾਲ ਆਟੋ ਸੜਕ ਕਿਨਾਰੇ ਖੜੇ ਟਰੱਕ ਨਾਲ ਟਕਰਾ ਗਿਆ, ਜਿਸਦੇ ਚਲਦਿਆਂ ਆਟੋ ਚਾਲਕ ਸਮੇਤ 7 ਲੋਕ ਜ਼ਖਮੀ ਹੋ ਗਏ। ਇਸ ਮੌਕੇ ਸੜਕ ਸੁਰੱਖਿਆ ਫੋਰਸ ਦੀ ਟੀਮ ਵਲੋਂ ਘਟਨਾਸਥਲ ’ਤੇ ਪਹੁੰਚ ਕੇ ਜ਼ਖਮੀ ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ ਹਰਦਿਆਲ ਸਿੰਘ ਨੇ ਦੱਸਿਆ ਕਿ ਪਿੰਡ ਵਡਾਲੀ ਅੰਮ੍ਰਿਤਸਰ ਤੋਂ ਕੁਝ ਲੋਕ ਆਟੋ ’ਚ ਸਵਾਰ ਹੋ ਕੇ ਗੁਰਦਾਸਪੁਰ ਇਕ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਲਈ ਜਾ ਰਹੇ ਸਨ ਕਿ ਜਦ ਇਹ ਆਟੋ ਕਿਲਾ ਟੇਕ ਸਿੰਘ ਵਿਖੇ ਪਹੁੰਚਾਇਆ ਤਾਂ ਅਚਾਨਕ ਆਟੋ ਦਾ ਟਾਇਰ ਫੱਟ ਗਿਆ ਜਿਸਦੇ ਚਲਦਿਆਂ ਆਟੋ ਦਾ ਸੰਤੁਲਨ ਵਿਗੜ ਗਿਆ ਅਤੇ ਆਟੋ ਸੜਕ ਕਿਨਾਰੇ ਖੜੇ ਇਕ ਟਰੱਕ ’ਚ ਟਕਰਾ ਗਿਆ। ਜਿਸਦੇ ਚਲਦਿਆਂ ਆਟੋ ਚਾਲਕ ਅਤੇ ਆਟੋ ’ਚ ਸਵਾਰ ਸਵਾਰੀਆਂ ਜ਼ਖਮੀ ਹੋ ਗਈਆਂ।
ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਤੁਰੰਤ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚ ਕੇ ਜ਼ਖਮੀ ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੀ ਪਹਿਚਾਣ ਮੋਹਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਛੇਹਰਟਾ, ਬਲਜੀਤ ਕੌਰ ਵਾਸੀ ਅੰਮ੍ਰਿਤਸਰ, ਗੁਰਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਛੇਹਰਟਾ, ਅਮਰਜੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਛੇਹਰਟਾ, ਜਸਪਾਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਵਡਾਲੀ ਵਜੋਂ ਹੋਈ ਹੈ।