ਨਰਸਰੀ ’ਚ ਕੰਮ ਕਰਦੇ ਵਿਅਕਤੀ ’ਤੇ ਅਵਾਰਾ ਕੁੱਤੇ ਨੇ ਕੀਤਾ ਜਾਨਲੇਵਾ ਹਮਲਾ, ਬੁਰੀ ਤਰ੍ਹਾਂ ਜ਼ਖ਼ਮੀ; ਇਲਾਕੇ ’ਚ ਦਹਿਸ਼ਤ ਦਾ ਮਾਹੌਲ
ਅੱਜ ਸਵੇਰੇ ਬਟਾਲਾ ਦੇ ਨਜ਼ਦੀਕੀ ਪਿੰਡ ਸੰਗਰਾਵਾਂ ਵਿਖੇ ਇਕ ਅਵਾਰਾ ਕੁੱਤੇ ਵਲੋਂ ਵਿਅਕਤੀ ’ਤੇ ਹਮਲਾ ਕਰਦੇ ਹੋਏ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ।
Publish Date: Sun, 19 Jul 2026 04:28 PM (IST)
Updated Date: Sun, 19 Jul 2026 04:33 PM (IST)
ਸ਼ਾਮ ਤਿਵਾੜੀ, ਬਟਾਲਾ, ਪੰਜਾਬੀ ਜਾਗਰਣ। ਅੱਜ ਸਵੇਰੇ ਬਟਾਲਾ ਦੇ ਨਜ਼ਦੀਕੀ ਪਿੰਡ ਸੰਗਰਾਵਾਂ ਵਿਖੇ ਇਕ ਅਵਾਰਾ ਕੁੱਤੇ ਵਲੋਂ ਵਿਅਕਤੀ ’ਤੇ ਹਮਲਾ ਕਰਦੇ ਹੋਏ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਕਾਸ਼ ਪੁੱਤਰ ਗੋਪੀ ਚੰਦਰ ਨੇ ਦੱਸਿਆ ਕਿ ਉਸਦਾ ਭਰਾ ਗੋਬਿੰਦਾ ਸੰਗਰਾਵਾਂ ਨਰਸਰੀ ’ਚ ਕੰਮ ਕਰਦਾ ਹੈ। ਉਸਨੇ ਦੱਸਿਆ ਕਿ ਅੱਜ ਸਵੇਰੇ ਜਦ ਉਸਦਾ ਭਰਾ ਗੋਬਿੰਦਾ ਨਰਸਰੀ ’ਚ ਕੰਮ ਕਰ ਰਿਹਾ ਸੀ ਕਿ ਅਚਾਨਕ ਇਕ ਅਵਾਰਾ ਕੁੱਤੇ ਨੇ ਉਸ ’ਤੇ ਹਮਲਾ ਕਰਦੇ ਹੋਏ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਵਲੋਂ ਉਸਦੇ ਭਰਾ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ।