ਆੜ੍ਹਤੀਏ ਦੇ ਘਰ ਫਾਇਰਿੰਗ ਤੇ ਪੈਟਰੋਲ ਬੰਬ ਸੁੱਟਣ ਵਾਲੇ ਗ੍ਰਿਫ਼ਤਾਰ, ਡਾ. ਮਹਿਤਾਬ ਸਿੰਘ ਦਾ ਵੱਡਾ ਖੁਲਾਸਾ; ਵਾਰਦਾਤ 'ਚ ਵਰਤਿਆ ਪਿਸਤੌਲ ਤੇ ਬਾਈਕ ਬਰਾਮਦ ਕੁਝ ਦਿਨ ਪਹਿਲਾ ਪਿੰਡ ਰੰਗੜ ਨੰਗਲ ਵਿਖੇ ਫਿਰੌਤੀ ਦੀ ਮੰਗ ਨੂੰ ਲੈ ਕੇ ਇਕ ਆੜ੍ਹਤੀ ਦੀ ਘਰ ’ਤੇ ਫਾਇਰਿੰਗ ਕਰਨ ਅਤੇ ਪੈਟਰੋਲ ਬੰਬ ਸੁੱਟਣ ਵਾਲੇ 2 ਨੌਜਵਾਨਾਂ ਨੂੰ ਬਟਾਲਾ ਪੁਲਸ ਨੇ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ, ਆਈ.ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਪਿੰਡ ਰੰਗੜ ਨੰਗਲ ਦ
Publish Date: Fri, 11 Sep 2026 04:46 PM (IST)
Updated Date: Fri, 11 Sep 2026 04:46 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ - ਕੁਝ ਦਿਨ ਪਹਿਲਾ ਪਿੰਡ ਰੰਗੜ ਨੰਗਲ ਵਿਖੇ ਫਿਰੌਤੀ ਦੀ ਮੰਗ ਨੂੰ ਲੈ ਕੇ ਇਕ ਆੜ੍ਹਤੀ ਦੀ ਘਰ ’ਤੇ ਫਾਇਰਿੰਗ ਕਰਨ ਅਤੇ ਪੈਟਰੋਲ ਬੰਬ ਸੁੱਟਣ ਵਾਲੇ 2 ਨੌਜਵਾਨਾਂ ਨੂੰ ਬਟਾਲਾ ਪੁਲਸ ਨੇ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ, ਆਈ.ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਪਿੰਡ ਰੰਗੜ ਨੰਗਲ ਦੇ ਰਹਿਣ ਵਾਲੇ ਇਕ ਆੜ੍ਹਤੀ ਤੋਂ ਵਿਦੇਸ਼ ’ਚ ਬੈਠੇ ਸਮਾਜ ਵਿਰੋਧੀ ਅਨਸਰਾਂ ਵਲੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਬੀਤੀ 25 ਅਗਸਤ ਨੂੰ ਫਿਰੌਤੀ ਦੀ ਮੰਗ ਨੂੰ ਲੈ ਕੇ ਹੀ ਮੋਟਰ ਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵਲੋਂ ਉਕਤ ਆੜ੍ਹਤੀ ਦੇ ਘਰ ’ਤੇ ਫਾਇਰਿੰਗ ਕੀਤੀ ਗਈ ਸੀ ਅਤੇ ਪੈਟਰੋਲ ਬੰਬ ਵੀ ਸੁੱਟਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਸ ਸੰਬੰਧੀ ਥਾਣਾ ਰੰਗੜ ਨੰਗਲ ’ਚ ਕੇਸ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਲਈ ਡੀ.ਐੱਸ.ਪੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ, ਸੀ.ਆਈ.ਏ ਸਟਾਫ ਬਟਾਲਾ ਦੇ ਇੰਚਾਰਜ ਸੁਖਰਾਜ ਸਿੰਘ ਅਤੇ ਐੱਸ.ਐੱਚ.ਓ ਰੰਗੜ ਨੰਗਲ ਸੁਖਜਿੰਦਰ ਸਿੰਘ ਸਮੇਤ ਹੋਰ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਪੁਲਸ ਵਲੋਂ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਨੌਜਵਾਨਾਂ ਨੂੰ ਟਰੇਸ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਫੜੇ ਗਏ ਨੌਜਵਾਨਾਂ ਦੀ ਪਹਿਚਾਣ ਜਗੀਰ ਅਤੇ ਅਨਮੋਲ ਵਾਸੀਆਨ ਪਿੰਡ ਪੰਡੋਰੀ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਨੌਜਵਾਨਾਂ ਤੋਂ ਵਾਰਦਾਤ ਸਮੇਂ ਵਰਤਿਆ ਗਿਆ ਪਿਸਟਲ ਅਤੇ ਮੋਟਰ ਸਾਈਕਲ ਵੀ ਬਰਾਮਦ ਕੀਤਾ ਹੈ। ਐੱਸ.ਐੱਸ.ਪੀ ਬਟਾਲਾ ਨੇ ਕਿਹਾ ਕਿ ਉਕਤ ਨੌਜਵਾਨਾਂ ਨੇ ਵਿਦੇਸ਼ ’ਚ ਬੈਠੇ ਸਮਾਜ ਵਿਰੋਧੀ ਅਨਸਰਾਂ ਦੇ ਕਹਿਣ ’ਤੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵਲੋਂ ਇਨ੍ਹਾਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਐੱਸ.ਐੱਚ.ਓ ਰੰਗੜ ਲੰਗਲ ਸੁਖਜਿੰਦਰ ਸਿੰਘ ਤੇ ਹੋਰ ਪੁਲਸ ਅਧਿਕਾਰੀ ਹਾਜ਼ਰ ਸਨ।