ਦਰਦਨਾਕ ਸੜਕ ਹਾਦਸਾ: ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਪਿਓ-ਪੁੱਤ ਦੀ ਮੌਤ, ਇਲਾਕੇ 'ਚ ਪਸਰਿਆ ਮਾਤਮ
ਸਿਵਲ ਲਾਈਨ ਦੀ ਪੁਲਿਸ ਨੇ ਪਿਓ ਪੁੱਤ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਲਵਿੰਦਰ ਸਿੰਘ 65 ਸਾਲ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਠੱਕਰ ਸੰਧੂ ਤੇ ਉਸ ਦਾ ਪੁੱਤਰ ਹਰਵਿੰਦਰ ਸਿੰਘ 40 ਸਾਲ ਪਿੰਡ ਠੱਕਰ ਸੰਧੂ ਤੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਕਿਸੇ ਕੰਮ ਆ ਰਹੇ ਸਨ ਕਿ ਪਿੰਡ ਮਲਕਪੁਰ ਨਜ਼ਦੀਕ ਕਿਸੇ ਅਣਪਛਾਤੇ ਵਾਹਣ ਦੀ ਲਪੇਟ ’ਚ ਆ ਗਏ ਅਤੇ ਦੋਵਾਂ ਪਿਓ ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ।
Publish Date: Mon, 02 Nov 2026 11:03 AM (IST)
Updated Date: Mon, 02 Nov 2026 11:10 AM (IST)
ਸੁਖਦੇਵ ਸਿੰਘ /ਰਾਜਣ ਤ੍ਰੇਹਨ, ਪੰਜਾਬੀ ਜਾਗਰਣ, ਬਟਾਲਾ। ਸੋਮਵਾਰ ਨੂੰ ਬਟਾਲਾ ਦੇ ਨੇੜੇ ਵਾਪਰੇ ਹਾਦਸੇ ’ਚ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਪਿਓ ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਇਸ ਘਟਨਾ ਨਾਲ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ਹੈ।
ਸਿਵਲ ਲਾਈਨ ਦੀ ਪੁਲਿਸ ਨੇ ਪਿਓ ਪੁੱਤ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਲਵਿੰਦਰ ਸਿੰਘ 65 ਸਾਲ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਠੱਕਰ ਸੰਧੂ ਤੇ ਉਸ ਦਾ ਪੁੱਤਰ ਹਰਵਿੰਦਰ ਸਿੰਘ 40 ਸਾਲ ਪਿੰਡ ਠੱਕਰ ਸੰਧੂ ਤੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਕਿਸੇ ਕੰਮ ਆ ਰਹੇ ਸਨ ਕਿ ਪਿੰਡ ਮਲਕਪੁਰ ਨਜ਼ਦੀਕ ਕਿਸੇ ਅਣਪਛਾਤੇ ਵਾਹਣ ਦੀ ਲਪੇਟ ’ਚ ਆ ਗਏ ਅਤੇ ਦੋਵਾਂ ਪਿਓ ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਾ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲਾ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ। ਪੁਲਿਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।