ਲੋਕੇਸ਼ ਰਿਸ਼ੀ, ਬਟਾਲਾ- ਕੇਜਰੀਵਾਲ ਦੀ ਰੈਲੀ ਤੇ ਬੋਲਦਿਆਂ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਰੈਲੀਆਂ ਕਰਨ ਦਾ ਅਧਿਕਾਰ ਹੈ ਅਤੇ ਇਸ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਂਦਾ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹਨ। ਇਸ ਲਈ ਪੰਜਾਬ ਕਾਂਗਰਸ ਇਸ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੰਜਾਬ ਦੀ 13 ਦੀਆਂ 13 ਲੋਕਸਭਾ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਵੇਗੀ। ਬਾਜਵਾ ਨੇ ਨਾਲ ਹੀ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ 14 ਵੀਂ ਸੀਟ ਜੋ ਕਿ ਚੰਡੀਗੜ੍ਹ ਦੀ ਹੈ, ਉਸ ਉਪਰ ਵੀ ਕਾਂਗਰਸ ਪਾਰਟੀ ਹੀ ਜਿੱਤੇਗੀ।

ਕਾਂਗਰਸੀ ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ਸਬੰਧੀ ਬਗਾਵਤੀ ਸੁਰਾਂ ਚੁੱਕੇ ਜਾਣ ' ਤੇ ਬਾਜਵਾ ਨੇ ਕਿਹਾ ਕਿ ਸਾਡਾ ਕੋਈ ਵੀ ਵਿਧਾਇਕ ਪਾਰਟੀ ਦੇ ਖਿਲਾਫ ਨਹੀਂ ਹੈ ਅਤੇ ਇਸ ਮੁੱਧੇ ਨੂੰ ਬਿਨਾਂ ਵਜ੍ਹਾ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਜ਼ੀਰਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ ਅਤੇ ਸ਼੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਲਾਡੀ ਨੇ ਵੀ ਕੈਪਟਨ ਨਾਲ ਮੁਲਾਕਾਤ ਕਰ ਲਈ ਹੈ।

Posted By: Amita Verma