ਪੈਟਰੋਲ ਪੰਪ ’ਤੇ ਖੜ੍ਹੇ ਨੌਜਵਾਨ ’ਤੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ, ਜ਼ਖ਼ਮੀ
ਅੱਜ ਸ਼ਾਮ ਸਮੇਂ ਜੈਂਤੀਪੁਰ ਦੇ ਨਜ਼ਦੀਕ ਸਥਿਤ ਪੈਟਰੋਲ ਪੰਪ ’ਤੇ ਖੜੇ ਇਕ ਨੌਜਵਾਨ ’ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਨੌਜਵਾਨ ਨੂੰ ਪਰਿਵਾਰਿਕ ਮੈਂਬਰਾਂ ਵਲੋਂ ਬਟਾਲਾ ਦੇ ਸਿਵਲ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
Publish Date: Tue, 09 Jun 2026 07:20 PM (IST)
Updated Date: Tue, 09 Jun 2026 07:23 PM (IST)
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਰਜੀਤ ਸਿੰਘ ਵਾਸੀ ਪਿੰਡ ਸ਼ੇਖੂਪੁਰ ਖੁਰਦ ਨੇ ਦੱਸਿਆ ਕਿ ਅੱਜ ਸ਼ਾਮ ਸਮੇਂ ਉਨ੍ਹਾਂ ਦਾ ਲੜਕਾ ਮਨਬੀਰ ਸਿੰਘ ਆਪਣੇ ਘਰ ਤੋਂ ਸਕੂਟਰੀ ’ਤੇ ਸਵਾਰ ਹੋ ਕੇ ਜੈਂਤੀਪੁਰ ਦੇ ਨਜ਼ਦੀਕ ਸਥਿਤ ਪੈਟਰੋਲ ਪੰਪ ’ਤੇ ਗਿਆ ਸੀ ਕਿ ਇਸ ਦੌਰਾਨ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ ਜਿਸਦੇ ਚਲਦਿਆਂ ਮਨਬੀਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਜਦਕਿ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।