- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੱਕਰ ਇੰਨੀ ਜ਼ੋਰਦਾਰ ਸੀ ਕਿ ਉਹ ਨੇੜੇ ਦੀਆਂ ਝਾੜੀਆਂ ਵਿੱਚ ਜਾ ਡਿੱਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਮ੍ਰਿਤਕ ਇੱਕ ਸਿੱਖ ਨੌਜਵਾਨ ਹੈ, ਜਿਸ ਨੇ ਦਾੜੀ ਰੱਖੀ ਹੋਈ ਹੈ। ਉਸ ਦੀ ਉਮਰ ਕਰੀਬ 30 ਤੋਂ 35 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

ਸ਼ਾਮ ਤਿਵਾੜੀ/ ਰਾਜਨ ਤ੍ਰੇਹਨ, ਪੰਜਾਬੀ ਜਾਗਰਣ, ਬਟਾਲਾ: ਬਟਾਲਾ ਦੇ ਨਜ਼ਦੀਕੀ ਰੇਲਵੇ ਸਟੇਸ਼ਨ ਛੀਨਾ ਨੇੜੇ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਸੁਪਰ ਐਕਸਪ੍ਰੈਸ ਟਰੇਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਅਣਪਛਾਤੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜੀ.ਆਰ.ਪੀ ਚੌਂਕੀ ਬਟਾਲਾ ਦੇ ਇੰਚਾਰਜ ਏਐਸਆਈ ਕੁਲਦੀਪ ਸਿੰਘ ਅਤੇ ਏਐਸਆਈ ਸਫੀ ਮਸੀਹ ਨੇ ਦੱਸਿਆ ਕਿ ਟਰੇਨ ਜਦੋਂ ਛੀਨਾ ਰੇਲਵੇ ਸਟੇਸ਼ਨ ਨੇੜੇ ਪਹੁੰਚੀ ਤਾਂ ਇੱਕ ਵਿਅਕਤੀ ਟਰੇਨ ਦੀ ਲਪੇਟ ਵਿੱਚ ਆ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਉਹ ਨੇੜੇ ਦੀਆਂ ਝਾੜੀਆਂ ਵਿੱਚ ਜਾ ਡਿੱਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਮ੍ਰਿਤਕ ਇੱਕ ਸਿੱਖ ਨੌਜਵਾਨ ਹੈ, ਜਿਸ ਨੇ ਦਾੜੀ ਰੱਖੀ ਹੋਈ ਹੈ। ਉਸ ਦੀ ਉਮਰ ਕਰੀਬ 30 ਤੋਂ 35 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਹਾਲੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ਼ਨਾਖਤ ਲਈ ਸਿਵਲ ਹਸਪਤਾਲ ਬਟਾਲਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਅਤੇ ਹਾਦਸੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।