- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਿਤ ਸ਼ਾਹ ਦਾ ਕਾਫ਼ਲਾ ਦੁਪਹਿਰ 12 ਵੱਜ ਕੇ 50 ਮਿੰਟ ’ਤੇ ਪਿੰਡ ਮਾੜੀ ਪੰਨੂਆਂ ਪਹੁੰਚਿਆ। ਉੱਥੋਂ ਉਹ ਸਿੱਧਾ ਕਾਫ਼ਲੇ ਦੇ ਨਾਲ ਬਿਕਰਮਜੀਤ ਸਿੰਘ ਦੇ ਘਰ ਗਏ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸੁਰੱਖਿਆ ਦੇ ਮੱਦੇਨਜ਼ਰ ਪਿੰਡ ਦੇ ਲਗਭਗ ਤਿੰਨ ਕਿਲੋਮੀਟਰ ਦੇ ਘੇਰੇ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਸੀ। ਇਸ ਦੌਰਾਨ ਮੀਡੀਆ ਨੂੰ ਗ੍ਰਹਿ ਮੰਤਰੀ ਅਤੇ ਪਰਿਵਾਰ ਦੀ ਮੁਲਾਕਾਤ ਨੂੰ ਨੇੜਿਓਂ ਕਵਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਪਿੰਡ ਮਾੜੀ ਪੰਨੂਆਂ ਪਹੁੰਚੇ ਅਤੇ ਨਸ਼ਿਆਂ ਦੀ ਵਿਕਰੀ ਰੋਕਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅਮਿਤ ਸ਼ਾਹ ਦੀ ਇਸ ਫੇਰੀ ਦੌਰਾਨ ਮੀਡੀਆ ਨੂੰ ਦੂਰ ਹੀ ਰੱਖਿਆ ਗਿਆ ਅਤੇ ਪਰਿਵਾਰ ਨਾਲ ਮੁਲਾਕਾਤ ਸਮੇਂ ਪੱਤਰਕਾਰਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਮਿਤ ਸ਼ਾਹ ਦਾ ਕਾਫ਼ਲਾ ਦੁਪਹਿਰ 12 ਵੱਜ ਕੇ 50 ਮਿੰਟ ’ਤੇ ਪਿੰਡ ਮਾੜੀ ਪੰਨੂਆਂ ਪਹੁੰਚਿਆ। ਉੱਥੋਂ ਉਹ ਸਿੱਧਾ ਕਾਫ਼ਲੇ ਦੇ ਨਾਲ ਬਿਕਰਮਜੀਤ ਸਿੰਘ ਦੇ ਘਰ ਗਏ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸੁਰੱਖਿਆ ਦੇ ਮੱਦੇਨਜ਼ਰ ਪਿੰਡ ਦੇ ਲਗਭਗ ਤਿੰਨ ਕਿਲੋਮੀਟਰ ਦੇ ਘੇਰੇ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਸੀ।
ਅਮਿਤ ਸ਼ਾਹ ਨੇ ਮ੍ਰਿਤਕ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਇਸ ਦੌਰਾਨ ਉਨ੍ਹਾਂ ਨੇ ਬਿਕਰਮਜੀਤ ਸਿੰਘ ਦੀ ਮਾਤਾ ਨੂੰ ਦਿਲਾਸਾ ਦਿੱਤਾ ਅਤੇ ਪਰਿਵਾਰ ਨੂੰ ਹਰ ਪੱਖੋਂ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਗ੍ਰਹਿ ਮੰਤਰੀ ਨੇ ਵਾਅਦਾ ਕੀਤਾ ਕਿ ਬਿਕਰਮਜੀਤ ਸਿੰਘ ਦੀ ਧੀ ਰੋਜ਼ਦੀਪ ਕੌਰ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਗੱਲ ਵੀ ਕਹੀ।
#WATCH | Gurdaspur, Punjab: Union Home Minister Amit Shah visits the residence of Vikramjit Singh, who was killed allegedly after he raised his voice against the drug trade. https://t.co/u1J8S3hX1R
— ANI (@ANI) October 20, 2026