- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਟਾਲਾ ਦੇ ਨਜ਼ਦੀਕੀ ਪਿੰਡ ਦੁਨੀਆ ਸੰਧੂ ਵਿਖੇ ਟਰੈਕਟਰ ਟਰਾਲੀ ਦੀ ਲਪੇਟ ’ਚ ਆਉਣ ਕਾਰਨ ਇਕ ਸਕੂਟਰੀ ਸਵਾਰ ਮਹਿਲਾ ਦੀ ਦਰਦਨਾਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਹਿਲਾ ਦੇ ਪਰਿਵਾਰ ਵਲੋਂ ਪੁਲਸ ’ਤੇ ਲਾਪਰਵਾਹੀ ਦੇ ਦੋਸ਼ ਲਗਾਏ ਗਏ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਚੌਂਕੀ ਵਡਾਲਾ ਗ੍ਰੰਥੀਆਂ ਦੀ ਪੁਲਸ ਨੇ ਘਟਨਾ ਸਥਲ ’ਤੇ ਪਹੁੰਚ ਕੇ ਮ੍ਰਿਤਕਾ ਮਹਿਲਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਦੇ ਨਜ਼ਦੀਕੀ ਪਿੰਡ ਦੁਨੀਆ ਸੰਧੂ ਵਿਖੇ ਟਰੈਕਟਰ ਟਰਾਲੀ ਦੀ ਲਪੇਟ ’ਚ ਆਉਣ ਕਾਰਨ ਇਕ ਸਕੂਟਰੀ ਸਵਾਰ ਮਹਿਲਾ ਦੀ ਦਰਦਨਾਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਹਿਲਾ ਦੇ ਪਰਿਵਾਰ ਵਲੋਂ ਪੁਲਸ ’ਤੇ ਲਾਪਰਵਾਹੀ ਦੇ ਦੋਸ਼ ਲਗਾਏ ਗਏ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਚੌਂਕੀ ਵਡਾਲਾ ਗ੍ਰੰਥੀਆਂ ਦੀ ਪੁਲਸ ਨੇ ਘਟਨਾ ਸਥਲ ’ਤੇ ਪਹੁੰਚ ਕੇ ਮ੍ਰਿਤਕਾ ਮਹਿਲਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ। ਮ੍ਰਿਤਕਾ ਦੀ ਪਹਿਚਾਣ ਮੀਨੂੰ ਪਤਨੀ ਸੁਖਰਾਜ ਸਿੰਘ ਵਾਸੀ ਦੁਨੀਆ ਸੰਧੂ ਵਜੋਂ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਮ੍ਰਿਤਕਾ ਦੇ ਪਤੀ ਸੁਖਰਾਜ ਸਿੰਘ ਅਤੇ ਪਿੰਡ ਵਾਸੀ ਰਿਟਾਇਰਡ ਜੇਲਦਾਰ ਗਰੀਬ ਸਿੰਘ ਨੇ ਦੱਸਿਆ ਕਿ ਅੱਜ ਮੀਨੂੰ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੀ ਸੀ ਕਿ ਇਸ ਦੌਰਾਨ ਇਕ ਮੱਟੀ ਨਾਲ ਭਰੀ ਟਰੈਕਟਰ ਟਰਾਲੀ ਨੇ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਅਤੇ ਟਰੈਕਟਰ ਟਰਾਲੀ ਦੀ ਲਪੇਟ ’ਚ ਆਉਣ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਕਰੀਬ ਤਿੰਨ ਘੰਟੇ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਨਾ ਤਾਂ ਸਮੇਂ ਸਿਰ ਉਨ੍ਹਾਂ ਦੀ ਕੋਈ ਮਦਦ ਕੀਤੀ ਗਈ ਅਤੇ ਨਾ ਹੀ ਪਰਿਵਾਰ ਦੇ ਹੱਕ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ। ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀ ਟਰੈਕਟਰ ਚਾਲਕ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਸੰਬੰਧੀ ਜਦ ਪੁਲਸ ਚੌਂਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਸਬ ਇੰਸ. ਸਰਵਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਨੇ ਟਰੈਕਟਰ ਟਰਾਲੀ ਨੂੰ ਕਬਜੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵਲੋਂ ਇਸ ਸੰਬੰਧੀ ਥਾਣਾ ਸੇਖਵਾਂ ’ਚ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਹੈ ਅਤੇ ਫਰਾਰ ਹੋਏ ਟਰੈਕਟਰ ਟਰਾਲੀ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਪਰਿਵਾਰ ਨੂੰ ਬਣਦਾ ਇਨਸਾਫ ਦਿਵਾਇਆ ਜਾਵੇਗਾ।