- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਬਟਾਲਾ ਦੇ ਜੀ.ਟੀ. ਰੋਡ ਮਾਲ ਮੰਡੀ ਮੋੜ ਨੇੜੇ ਸੈਂਟਰਲ ਬੈਂਕ ਕੋਲ ਇੱਕ ਮਹਿਲਾ ਦੀ ਭੇਦਭਰੀ ਹਾਲਾਤਾਂ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਸਬ ਇੰਸਪੈਕਟਰ ਪ੍ਰਦੀਪ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ।

ਸ਼ਾਮ ਤਿਵਾੜੀ, ਰਾਜਨ ਤਰਹੇਨ, ਪੰਜਾਬੀ ਜਾਗਰਣ। ਅੱਜ ਬਟਾਲਾ ਦੇ ਜੀ.ਟੀ. ਰੋਡ ਮਾਲ ਮੰਡੀ ਮੋੜ ਨੇੜੇ ਸੈਂਟਰਲ ਬੈਂਕ ਕੋਲ ਇੱਕ ਮਹਿਲਾ ਦੀ ਭੇਦਭਰੀ ਹਾਲਾਤਾਂ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਸਬ ਇੰਸਪੈਕਟਰ ਪ੍ਰਦੀਪ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਪਹਿਚਾਣ ਪਰਮਜੀਤ ਕੌਰ ਪਤਨੀ ਅਜਮੇਰ ਸਿੰਘ ਵਾਸੀ ਮਕਾਨ ਨੰਬਰ 202, ਪਿੰਡ ਭਵਾਨੀ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।