ਮੋਬਾਈਲ ਦੀ ਰੋਸ਼ਨੀ 'ਚ ਆਪਰੇਸ਼ਨ ! ਜਣੇਪੇ ਤੋਂ ਬਾਅਦ ਮਹਿਲਾ ਦੀ ਮੌਤ 'ਤੇ ਭੜਕੇ ਪਰਿਵਾਰ ਨੇ ਲਾਸ਼ ਚੌਕ 'ਚ ਰੱਖ ਕੇ ਕੀਤਾ ਪ੍ਰਦਰਸ਼ਨ
ਮ੍ਰਿਤਕਾ ਦੇ ਪਤੀ ਨੇ ਕਿਹਾ ਕਿ ਉਸਦੀ ਪਤਨੀ ਦੀ ਹਾਲਤ ਦਿਨੋ-ਦਿਨ ਵਿਗੜਦੀ ਗਈ ਤੇ ਰਾਤ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਗਲਤੀ ਨਾਲ ਉਸਦੀ ਪਤਨੀ ਦੀ ਮੌਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਕਾਦੀਆਂ ਹਸਪਤਾਲ ਦੇ ਡਾਕਟਰ ਵਿਰੁੱਧ ਕਾਰਵਾਈ ਕੀਤੀ ਜਾਵੇ।
Publish Date: Fri, 09 Jan 2026 01:40 PM (IST)
Updated Date: Fri, 09 Jan 2026 02:02 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਇਕ ਔਰਤ ਦਾ ਜਣੇਪਾ ਹੋਣ ਤੋਂ ਬਾਅਦ ਅਚਾਨਕ ਹਾਲਤ ਵਿਗੜ ਗਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਨੂੰ ਮ੍ਰਿਤਕ ਔਰਤ ਦੇ ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਬਟਾਲਾ ਦੇ ਗਾਂਧੀ ਚੋਂਕ ਵਿਚ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਮ੍ਰਿਤਕਾ ਦੇ ਪਤੀ ਤੇ ਰਿਸ਼ਤੇਦਾਰਾਂ ਨੇ ਦੋਸ਼ ਲਗਾਇਆ ਕਿ 1 ਜਨਵਰੀ ਨੂੰ ਜਣੇਪੇ ਲਈ ਉਕਤ ਔਰਤ ਨੂੰ ਕਾਦੀਆਂ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਾਇਆ ਸੀ ਤੇ ਜਣੇਪਾ ਆਪਰੇਸ਼ਨ ਦੌਰਾਨ ਲਾਈਟ ਬੰਦ ਹੋ ਗਈ ਤੇ ਡਾਕਟਰ ਨੇ ਮੋਬਾਈਲ ਦੀ ਲਾਈਟ ਜਗਾ ਕੇ ਅਪਰੇਸ਼ਨ ਕੀਤਾ ਸੀ ਜਿਸਤੋਂ ਬਾਅਦ ਔਰਤ ਦੀ ਹਾਲਤ ਵਿਗੜ ਗਈ ਤੇ ਡਾਕਟਰ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਪਰ ਜਲੰਧਰ ਦੇ ਹਸਪਤਾਲ ਦੇ ਡਾਕਟਰਾਂ ਨੇ ਅੰਮ੍ਰਿਤਸਰ ਭੇਜ ਦਿੱਤਾ।
ਮ੍ਰਿਤਕਾ ਦੇ ਪਤੀ ਨੇ ਕਿਹਾ ਕਿ ਉਸਦੀ ਪਤਨੀ ਦੀ ਹਾਲਤ ਦਿਨੋ-ਦਿਨ ਵਿਗੜਦੀ ਗਈ ਤੇ ਰਾਤ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਗਲਤੀ ਨਾਲ ਉਸਦੀ ਪਤਨੀ ਦੀ ਮੌਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਕਾਦੀਆਂ ਹਸਪਤਾਲ ਦੇ ਡਾਕਟਰ ਵਿਰੁੱਧ ਕਾਰਵਾਈ ਕੀਤੀ ਜਾਵੇ। ਉਧਰ, ਮੌਕੇ 'ਤੇ ਪੁੱਜੇ ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਰਿਪੋਰਟ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ ਪਰ ਪਰਿਵਾਰ ਨੇ ਅਜੇ ਵੀ ਧਰਨਾ ਲਗਾਇਆ ਹੋਇਆ ਹੈ।