ਵਿਆਹ ਦੇ 6 ਮਹੀਨਿਆਂ ਬਾਅਦ ਹੀ ਉੱਜੜਿਆ ਘਰ; ਪਤਨੀ ਤੇ ਸਹੁਰੇ ਪਰਿਵਾਰ ਦੀ ਕੁੱਟਮਾਰ ਤੋਂ ਪਰੇਸ਼ਾਨ ਨੌਜਵਾਨ ਨੇ ਦਿੱਤੀ ਜਾਨ; ਭੈਣ ਨੂੰ ਭੇਜੀ ਵੀਡੀਓ
ਥਾਣੇਦਾਰ ਨੇ ਦੱਸਿਆ ਕਿ ਜੋਬਨਪ੍ਰੀਤ ਸਿੰਘ ਨੇ ਆਪਣੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਨਹਿਰ ’ਚ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ ਅਤੇ ਆਤਮ ਹੱਤਿਆ ਕਰਨ ਤੋਂ ਪਹਿਲਾਂ ਜੋਬਨਪ੍ਰੀਤ ਸਿੰਘ ਨੇ ਆਪਣੀ ਭੈਣ ਗੁਰਲੀਨ ਕੌਰ ਨੂੰ ਇਕ ਵੀਡੀਓ ਵੀ ਭੇਜੀ ਹੈ।
Publish Date: Tue, 02 Jun 2026 03:06 PM (IST)
Updated Date: Tue, 02 Jun 2026 03:10 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਇਕ ਵਿਅਕਤੀ ਵਲੋਂ ਆਪਣੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਨਹਿਰ ’ਚ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਘਣੀਏ ਕੇ ਬਾਂਗਰ ਦੇ ਏਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਹਰਪਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਅਜੀਤ ਨਗਰ ਅਲੀਵਾਲ ਰੋਡ ਬਟਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਜੋਬਨਪ੍ਰੀਤ ਸਿੰਘ ਦਾ ਵਿਆਹ ਸਿਮਰਨਜੀਤ ਕੌਰ ਵਾਸੀ ਬਟਾਲਾ ਨਾਲ 6 ਮਹੀਨੇ ਪਹਿਲਾਂ ਹੋਇਆ ਸੀ। ਉਨ੍ਹਾਂ ਕਿਹਾ ਕਿ ਮਿਤੀ 31 ਮਈ ਨੂੰ ਉਹ, ਉਸਦਾ ਲੜਕਾ ਜੋਬਨਪ੍ਰੀਤ ਸਿੰਘ ਤੇ ਨੂੰਹ ਸਿਮਰਨਜੀਤ ਕੌਰ ਘਰ ’ਚ ਮੌਜੂਦ ਸਨ ਕਿ ਜੋਬਨਪ੍ਰੀਤ ਸਿੰਘ ਤੇ ਸਿਮਰਨਜੀਤ ਕੌਰ ਦਾ ਆਪਸ ’ਚ ਝਗੜਾ ਹੋ ਗਿਆ ਜਿਸ ਤੋਂ ਬਾਅਦ ਉਸਦੀ ਨੂੰਹ ਨੇ ਆਪਣੇ ਪੇਕੇ ਪਰਿਵਾਰ ਤੋਂ ਆਪਣੇ ਦਾਦਾ ਖਜਾਨ ਸਿੰਘ, ਭੂਆ ਅਮਰਪ੍ਰੀਤ ਕੌਰ ਅਤੇ ਮਨਦੀਪ ਕੌਰ ਨੂੰ ਬੁਲਾ ਲਿਆ ਜਿਨ੍ਹਾਂ ਵਲੋਂ ਉਸਦੇ ਲੜਕੀ ਨਾਲ ਕੁੱਟਮਾਰ ਕੀਤੀ ਗਈ ਤੇ ਉਸਦਾ ਲੜਕਾ ਘਬਰਾ ਕੇ ਆਪਣੀ ਸਕੂਟਰੀ ਲੈ ਕੇ ਘਰੋਂ ਚੱਲਾ ਗਿਆ।
ਉਨ੍ਹਾਂ ਕਿਹਾ ਕਿ ਜੋਬਨਪ੍ਰੀਤ ਸਿੰਘ ਨੇ ਆਪਣੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਨਹਿਰ ’ਚ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ ਅਤੇ ਆਤਮ ਹੱਤਿਆ ਕਰਨ ਤੋਂ ਪਹਿਲਾਂ ਜੋਬਨਪ੍ਰੀਤ ਸਿੰਘ ਨੇ ਆਪਣੀ ਭੈਣ ਗੁਰਲੀਨ ਕੌਰ ਨੂੰ ਇਕ ਵੀਡੀਓ ਵੀ ਭੇਜੀ ਹੈ। ਉਕਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਹਰਪਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਜੋਬਨਪ੍ਰੀਤ ਸਿੰਘ ਦੀ ਪਤਨੀ ਸਿਮਰਨਜੀਤ ਕੌਰ, ਜਗਤਾਰ ਸਿੰਘ, ਖਜਾਨ ਸਿੰਘ, ਮਨਦੀਪ ਕੌਰ, ਅਮਰਪ੍ਰੀਤ ਕੌਰ ਅਤੇ ਵਿਕਾਸ ਵਾਸੀਆਨ ਬਟਾਲਾ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ ਅਤੇ ਉਕਤਾਨ ਵਿਚੋਂ ਪੰਜ ਜਣਿਆਂ ਸਿਮਰਨਜੀਤ ਕੌਰ, ਜਗਤਾਰ ਸਿੰਘ, ਖਜਾਨ ਸਿੰਘ, ਮਨਦੀਪ ਕੌਰ, ਅਮਰਪ੍ਰੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਵਿਕਾਸ ਦੀ ਭਾਲ ਜਾਰੀ ਹੈ।