ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 13 ਗ੍ਰਿਫਤਾਰ, 20.36 ਗ੍ਰਾਮ ਹੈਰੋਇਨ 25 ਕਿਲੋ ਭੁੱਕੀ ਬਰਾਮਦ
ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਦੀ ਪਹਿਛਾਣ ਕਨਵਰ ਅਜੇ ਸਿੰਗੁਰ ਫਨੀ ਬਾਸੀ ਗਿੱਲ ਪੱਤੀ ਅਤੇ ਜਸਵੀਰ ਸਿੰਘ ਵਾਸੀ ਗੁਰੂ ਨਾਨਕ ਨਗਰ ਬਠਿੰਡਾ ਵਜੋਂ ਹੋਈ ਹੈ। ਇਸੇ ਤਰ੍ਹਾਂ ਹੀ ਥਾਣਾ ਨਹੀਆਂਵਾਲਾ ਦੀ ਪੁਲਿਸ ਨੇ ਅਬਲੂ ਨੇਡੇ ਡਰੇਨ ਦੇ ਪੁੱਲ ਤੇ ਸ਼ੱਕ ਦੇ ਅਧਾਰ ਤੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ ਪੁਲਿਸ ਪਾਰਟੀ ਨੇ ਮੁਲਜਮ ਨੂੰ ਗਿਰਫਤਾਰ ਕਰ ਲਿਆ, ਜਿਸ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਅਵਲੂ ਵਜੋਂ ਹੋਈ ਹੈ।
Publish Date: Sat, 29 Aug 2026 05:11 PM (IST)
Updated Date: Sat, 29 Aug 2026 05:15 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 13 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 20.36 ਗਰਾਮ ਹੈਰੋਇਨ, 25.795 ਗ੍ਰਾਮ ਭੁੱਕੀ, 45 ਕੈਪਸੂਲ ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਥਰਮਲ ਦੀ ਪੁਲਿਸ ਨੇ ਗੁਰੂ ਨਾਨਕ ਨਗਰ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਛੇ ਪੁਆਇੰਟ 36 ਗਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਦੀ ਪਹਿਛਾਣ ਕਨਵਰ ਅਜੇ ਸਿੰਗੁਰ ਫਨੀ ਬਾਸੀ ਗਿੱਲ ਪੱਤੀ ਅਤੇ ਜਸਵੀਰ ਸਿੰਘ ਵਾਸੀ ਗੁਰੂ ਨਾਨਕ ਨਗਰ ਬਠਿੰਡਾ ਵਜੋਂ ਹੋਈ ਹੈ। ਇਸੇ ਤਰ੍ਹਾਂ ਹੀ ਥਾਣਾ ਨਹੀਆਂਵਾਲਾ ਦੀ ਪੁਲਿਸ ਨੇ ਅਬਲੂ ਨੇਡੇ ਡਰੇਨ ਦੇ ਪੁੱਲ ਤੇ ਸ਼ੱਕ ਦੇ ਅਧਾਰ ਤੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ ਪੁਲਿਸ ਪਾਰਟੀ ਨੇ ਮੁਲਜਮ ਨੂੰ ਗਿਰਫਤਾਰ ਕਰ ਲਿਆ, ਜਿਸ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਅਵਲੂ ਵਜੋਂ ਹੋਈ ਹੈ।
ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਪਿੰਡ ਜਲਾਲ ਤੋਂ ਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਬਾਸੀ ਪਿੰਡ ਜਲਾਲ ਨੂੰ ਅੱਠ ਗ੍ਰਾਮ ਹੈਰੋਇਨ ਸਮੇਤ ਗਿਰਫਤਾਰ ਕੀਤਾ ਹੈ। ਥਾਣਾ ਫੂਲ ਦੀ ਪੁਲਿਸ ਨੇ ਪਿੰਡ ਆਲੀਕੇ ਵਿਚ ਛਾਪੇਮਾਰੀ ਕਰਦਿਆਂ ਦੀਪਕ ਕੁਮਾਰ ਉਰਫ ਬਿੱਟੂ ਅਤੇ ਜਗਤਾਰ ਸਿੰਘ ਧਾਰੀ ਵਾਸੀ ਆਲੀਕੇ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।
ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਪਿੰਡ ਜਗਾਰਾਮ ਤੀਰਥ ਵਿਚ ਛਾਪੇਮਾਰੀ ਕਰਦਿਆਂ ਸੰਤੋਖ ਸਿੰਘ ਨੂੰ 7 ਕਿਲੋ ਭੁੱਕੀ ਸਮੇਤ ਗਿਰਫਤਾਰ ਕੀਤਾ ਹੈ ਜਦੋਂ ਕਿ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਚੱਕ ਅਤਰ ਸਿੰਘ ਵਾਲਾ ਵਿਚ ਛਾਪੇਮਾਰੀ ਕਰਦਿਆਂ ਨਿਰਮਲ ਸਿੰਘ ਅਤੇ ਮਲਕੀਤ ਸਿੰਘ ਉਰਫ ਗੋਲੂ ਵਾਸੀ ਸੇਖੂ ਨੂੰ 18.895 ਗ੍ਰਾਮ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਚਮਕੌਰ ਸਿੰਘ ਬਾਸੀ ਵਹਿਮਨ ਕੌਰ ਸਿੰਘ ਨੂੰ 45 ਪਾਬੰਦੀ ਸੁਧਾ ਕੈਪਸੂਲਾਂ ਸਮੇਤ ਕਾਬੂ ਕੀਤਾ।
ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤੇ ਹਨ। ਇਸ ਤਰ੍ਹਾਂ ਹੀ ਥਾਣਾ ਕੋਟਫੱਤਾ ਦੀ ਪੁਲਿਸ ਨੇ ਦੋ ਵਿਅਕਤੀਆਂ ਹਰਦੀਪ ਸਿੰਘ ਵਾਸੀ ਪਿੰਡ ਯਾਤਰੀ ਅਤੇ ਲਵਪ੍ਰੀਤ ਸਿੰਘ ਬਾਸੀ ਧਮ ਸਿੰਘ ਖਾਨਾ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।