ਹੈਰੋਇਨ, ਚੂਰਾ ਪੋਸਤ ਤੇ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦੇ 13 ਮਾਮਲੇ ਦਰਜ ਥਾਣਾ ਨੰਦਗੜ੍ਹ ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਝੂੰਬਾ ਤੋਂ 1.50 ਗ੍ਰਾਮ ਅਤੇ ਸਤਨਾਮ ਸਿੰਘ ਵਾਸੀ ਚੁੱਘੇ ਕਲਾਂ ਤੋਂ 2.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
Publish Date: Sun, 09 Aug 2026 04:04 PM (IST)
Updated Date: Mon, 10 Aug 2026 01:57 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕਈ ਵਿਅਕਤੀਆਂ ਖ਼ਿਲਾਫ਼ 13 ਮਾਮਲੇ ਦਰਜ ਕੀਤੇ ਹਨ। ਪੁਲਿਸ ਵੱਲੋਂ ਦਰਜ ਮਾਮਲਿਆਂ ਵਿਚ ਕੁੱਲ 28.86 ਗ੍ਰਾਮ ਹੈਰੋਇਨ, 20 ਕਿਲੋ ਚੂਰਾ ਪੋਸਤ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਥਾਣਾ ਸਦਰ ਬਠਿੰਡਾ ਪੁਲਿਸ ਨੇ ਬਸਤੀ ਨੰਬਰ-2, ਬੀੜ ਤਲਾਬ ਵਾਸੀ ਕੁਲਵੰਤ ਸਿੰਘ ਨੂੰ 6.67 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਨੇਹੀਆਂਵਾਲਾ ਪੁਲਿਸ ਨੇ ਗੋਨਿਆਣਾ ਖੁਰਦ ਵਾਸੀ ਮਿਥੁਨ ਕੁਮਾਰ ਤੋਂ 6.29 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਨਥਾਣਾ ਪੁਲਿਸ ਨੇ ਭੁੱਚੋ ਮੰਡੀ ਵਾਸੀ ਅਮਨਦੀਪ ਸਿੰਘ ਅਤੇ ਬੱਲਾ ਰਾਮ ਨਗਰ, ਬਠਿੰਡਾ ਵਾਸੀ ਸਤਵਿੰਦਰ ਕੌਰ ਨੂੰ 20 ਕਿਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਭਗਤਾ ਭਾਈਕਾ ਪੁਲਿਸ ਨੇ ਚਕਰ ਸਿੰਘ ਵਾਸੀ ਭਗਤਾ ਭਾਈਕਾ ਤੋਂ 2.20 ਗ੍ਰਾਮ ਅਤੇ ਅਰਸ਼ਦੀਪ ਸਿੰਘ ਵਾਸੀ ਰਾਜਗੜ੍ਹ ਖੁਰਦ ਤੋਂ 1.40 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਸੁਖਦੀਪ ਸਿੰਘ ਅਤੇ ਅਜੇ ਕੁਮਾਰ ਵਾਸੀ ਰਾਮਪੁਰਾ ਤੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਪੁਲਿਸ ਨੇ ਜੱਗਾ ਰਾਮ ਤੀਰਥ ਵਾਸੀ ਗਗਨ ਸਿੰਘ ਤੋਂ 2 ਗ੍ਰਾਮ, ਥਾਣਾ ਰਾਮਾਂ ਪੁਲਿਸ ਨੇ ਪਿੰਡ ਬਾਗਾ ਵਾਸੀ ਡੀਐੱਸ ਸਿੰਘ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸੰਗਤ ਪੁਲਿਸ ਨੇ ਰਾਜਵੀਰ ਸਿੰਘ ਅਤੇ ਕਰਮਜੀਤ ਸਿੰਘ ਤੋਂ 50 ਨਸ਼ੀਲੀਆਂ ਗੋਲੀਆਂ, ਜਦਕਿ ਗੁਰਪ੍ਰੀਤ ਸਿੰਘ ਵਾਸੀ ਸੰਗਤ ਕਲਾਂ ਤੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਨੰਦਗੜ੍ਹ ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਝੂੰਬਾ ਤੋਂ 1.50 ਗ੍ਰਾਮ ਅਤੇ ਸਤਨਾਮ ਸਿੰਘ ਵਾਸੀ ਚੁੱਘੇ ਕਲਾਂ ਤੋਂ 2.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।