313 ਗ੍ਰਾਮ ਹੈਰੋਇਨ ਅਤੇ 160 ਕੈਪਸੂਲਾਂ ਸਮੇਤ 14 ਮੁਲਜ਼ਮ ਗ੍ਰਿਫ਼ਤਾਰ
ਇਸ ਤੋਂ ਇਲਾਵਾ ਥਾਣਾ ਰਾਮਾ ਮੰਡੀ ਪੁਲਿਸ ਨੇ ਸ਼ਮਿੰਦਰ ਸਿੰਘ ਵਾਸੀ ਬੰਗੀ ਦੀਪਾ ਨੂੰ 45 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਸੰਗਤ ਮੰਡੀ ਪੁਲਿਸ ਨੇ ਘੁਟੀ ਕਿਸ਼ਨਪੁਰਾ ਤੋਂ ਡੱਬਵਾਲੀ ਵਾਸੀ ਰਾਜਨ ਨੂੰ 75 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ, ਜਦਕਿ ਥਾਣਾ ਨੰਦਗੜ੍ਹ ਪੁਲਿਸ ਨੇ ਪਿੰਡ ਜੰਗੀ ਰਾਣਾ ਤੋਂ ਅਰਸ਼ਦੀਪ ਸਿੰਘ ਨੂੰ 45 ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਸਾਰੇ ਮਾਮਲਿਆਂ ਵਿਚ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਏ ਹਨ ਤੇ ਨਸ਼ੇ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
Publish Date: Mon, 14 Sep 2026 03:56 PM (IST)
Updated Date: Mon, 14 Sep 2026 03:59 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ। ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ 14 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਕੁੱਲ 313.75 ਗ੍ਰਾਮ ਹੈਰੋਇਨ ਤੇ 160 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਸਾਰੇ ਮਾਮਲਿਆਂ ਵਿਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਗੋਨਿਆਣਾ ਮੰਡੀ ਵਿੱਚ ਕਾਰਵਾਈ ਕਰਦਿਆਂ ਲਵਪ੍ਰੀਤ ਸਿੰਘ ਵਾਸੀ ਖੇਤਾ ਸਿੰਘ ਬਸਤੀ, ਬਠਿੰਡਾ, ਭਪਿੰਦਰ ਸਿੰਘ ਅਤੇ ਸਤਿੰਦਰ ਸਿੰਘ ਵਾਸੀ ਚੰਦਸਰ ਬਸਤੀ, ਬਠਿੰਡਾ ਨੂੰ ਕਾਬੂ ਕੀਤਾ। ਪੁਲਿਸ ਮੁਤਾਬਕ ਇਨ੍ਹਾਂ ਕੋਲੋਂ 265 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਏ ਸਨ ਤੇ ਇਸ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ। ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਕੋਤਵਾਲੀ ਪੁਲਿਸ ਨੇ ਬੱਸ ਅੱਡੇ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਪ੍ਰਿੰਸ ਵਾਸੀ ਚੰਦਸਰ ਬਸਤੀ, ਬਠਿੰਡਾ ਵਜੋਂ ਹੋਈ ਹੈ। ਥਾਣਾ ਸਿਵਲ ਲਾਈਨ ਪੁਲਿਸ ਨੇ ਕੈਂਟ ਰੋਡ ’ਤੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਤਲਾਸ਼ੀ ਦੌਰਾਨ ਉਸ ਕੋਲੋਂ 6.75 ਗ੍ਰਾਮ ਹੈਰੋਇਨ ਬਰਾਮਦ ਹੋਈ।
ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਾਸੀ ਅਜੀਤ ਰੋਡ, ਬਠਿੰਡਾ ਵਜੋਂ ਹੋਈ ਹੈ। ਥਾਣਾ ਸਦਰ ਬਠਿੰਡਾ ਪੁਲਿਸ ਨੇ ਮਲੋਟ ਰੋਡ ’ਤੇ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਪੀਰ ਤਲਾਬ ਨੂੰ 5.95 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਭਗਤਾ ਭਾਈਕਾ ਪੁਲਿਸ ਨੇ ਦਿਆਲਪੁਰਾ ਭਾਈਕਾ ਵਿੱਚ ਛਾਪੇਮਾਰੀ ਕਰਕੇ ਰਸਪਾਲ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ, ਜਦਕਿ ਉਸ ਦੇ ਸਾਥੀ ਗਗਨਦੀਪ ਸਿੰਘ ਦੀ ਭਾਲ ਜਾਰੀ ਹੈ। ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਰਣਜੀਤ ਸਿੰਘ ਵਾਸੀ ਰਾਮਪੁਰਾ ਮੰਡੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਉਥੇ ਹੀ ਥਾਣਾ ਸਦਰ ਰਾਮਪੁਰਾ ਪੁਲਿਸ ਨੇ ਪਿੰਡ ਚੌਕੇ ਵਿੱਚ ਕਾਰਵਾਈ ਕਰਦਿਆਂ ਰਾਜ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਮੌੜ ਮੰਡੀ ਪੁਲਿਸ ਨੇ ਪਿੰਡ ਜੋਧਪੁਰ ਪਾਖਰ ਵਿੱਚ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪ੍ਰੀਤਮ ਕੁਮਾਰ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।