ਪਿੰਡ ਨਸੀਬਪੁਰਾ ’ਚ 16 ਪਰਿਵਾਰ ਭਾਜਪਾ ’ਚ ਸ਼ਾਮਲ ਪਿੰਡ ਨਸੀਬਪੁਰਾ ਵਿਚ 16 ਪਰਿਵਾਰ ਭਾਜਪਾ ਵਿਚ ਸ਼ਾਮਲ
Publish Date: Mon, 26 Oct 2026 04:26 PM (IST)
Updated Date: Mon, 26 Oct 2026 04:28 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ, ਭਾਰਤੀ ਜਨਤਾ ਪਾਰਟੀ ਦੀ ‘ਪਰਿਵਾਰ ਜੋੜੋ ਮੁਹਿੰਮ’ ਤਹਿਤ ਪਿੰਡ ਨਸੀਬਪੁਰਾ ਵਿਖੇ ਯੂਥ ਕਲੱਬ ਦੇ ਪ੍ਰਧਾਨ ਸ਼ੰਬਰ ਸਿੰਘ ਦੀ ਅਗਵਾਈ ਹੇਠ ਕਈ ਪਰਿਵਾਰਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਤਲਵੰਡੀ ਸਾਬੋ ਦੇ ਭਾਜਪਾ ਇੰਚਾਰਜ ਨਵਜੋਤ ਸਿੰਘ ਗੁਣੀ ਗਾਟਵਾਲੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਭਾਜਪਾ ਦੀ ‘ਪਰਿਵਾਰ ਜੋੜੋ ਮੁਹਿੰਮ’ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਸੁਝਾਵਾਂ ਅਨੁਸਾਰ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਵਿਕਾਸ, ਲੋਕਾਂ ਦੀ ਭਲਾਈ ਅਤੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਦੇਣਾ ਪਾਰਟੀ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਪਿੰਡਾਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ। ਹਲਕਾ ਤਲਵੰਡੀ ਸਾਬੋ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਨਵੇਂ ਸਾਥੀਆਂ ਦੇ ਸਹਿਯੋਗ ਨਾਲ ਲੋਕਾਂ ਦੇ ਜਨਤਕ ਮੁੱਦਿਆਂ ਨੂੰ ਉਠਾਇਆ ਜਾਵੇਗਾ। ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਯੂਥ ਕਲੱਬ ਦੇ ਪ੍ਰਧਾਨ ਸ਼ੰਬਰ ਸਿੰਘ ਤੋਂ ਇਲਾਵਾ ਜਗਦੀਪ ਸਿੰਘ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਕੀਰਤਪਾਲ ਸਿੰਘ, ਅਮਨਦੀਪ ਸਿੰਘ, ਭੀਮਟ ਸਿੰਘ, ਗਿੰਦਾ ਸਿੰਘ, ਅੰਕੁਸ਼ ਸਿੰਘ, ਜੋਧਾ ਸਿੰਘ, ਗੁਰਪ੍ਰੀਤ ਸਿੰਘ, ਘੋਟਾ ਸਿੰਘ, ਜਸਵੰਤ ਸਿੰਘ, ਰੇਸ਼ਮ ਸਿੰਘ, ਸੋਹਣ ਸਿੰਘ, ਜੱਟਾ ਸਿੰਘ, ਸੋਨੀ, ਪ੍ਰਦੀਪ ਸਿੰਘ, ਕਾਲਾ ਸਿੰਘ ਅਤੇ ਰਾਜਾ ਸਿੰਘ ਸਮੇਤ ਹੋਰ ਪਰਿਵਾਰਾਂ ਦੇ ਮੈਂਬਰ ਸ਼ਾਮਲ ਸਨ।