17 ਵਿਅਕਤੀਆਂ ਅਕਾਲੀ ਦਲ ’ਚ ਸ਼ਾਮਲ
17 ਵਿਅਕਤੀਆਂ ਅਕਾਲੀ ਦਲ ਵਿਚ ਸ਼ਾਮਲ
Publish Date: Mon, 07 Sep 2026 04:50 PM (IST)
Updated Date: Mon, 07 Sep 2026 04:52 PM (IST)
ਸੀਨੀਅਰ ਰਿਪੋਰਟਰ, ਪੰਜਾਬ ਜਾਗਰਣ ਬਠਿੰਡਾ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ 17 ਵਿਅਕਤੀਆਂ ਨੇ ਆਪਣੇ ਪਰਿਵਾਰਾਂ ਸਮੇਤ ਸ੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਗੁਰੂ ਅਮਰਦਾਸ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਇਨ੍ਹਾਂ ਵਿਅਕਤੀਆਂ ਨੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਜੀ ਆਇਆਂ ਕਿਹਾ। ਬਬਲੀ ਢਿੱਲੋਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਨ੍ਹਾਂ ਦੀ ਸ਼ਮੂਲੀਅਤ ਨਾਲ ਇਸ ਇਲਾਕੇ ਵਿਚ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ, ਜਿਸ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਕਾਫ਼ੀ ਲਾਭ ਹੋਵੇਗਾ। ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਗਰੇਜ਼ ਸਿੰਘ, ਪਿਰਤਪਾਲ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ, ਕਾਕਾ ਸਿੰਘ, ਜੋਗਿੰਦਰ ਸਿੰਘ, ਦਾਰਾ ਸਿੰਘ, ਕਾਕਾ ਪੰਡਿਤ, ਗਗਨਦੀਪ ਸਿੰਘ ਮਠਾੜੂ, ਜਸਪ੍ਰੀਤ ਸਿੰਘ ਮਠਾੜੂ, ਸਵਰਨਜੀਤ ਸਿੰਘ, ਮਨਦੀਪ ਸਿੰਘ, ਗਗਨੀ, ਬਲਤੇਜ ਸਿੰਘ ਤੇਜੀ, ਤਜਿੰਦਰ ਸਿੰਘ ਕਾਲਾ ਤੇ ਬਬਲੂ ਸਿੰਘ ਸਮੇਤ ਹੋਰ ਵਿਅਕਤੀ ਸ਼ਾਮਲ ਹਨ।