- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ ਦੇ ਗਹਿਰੀ ਦੇਵੀ ਨਗਰ ਦੇ 19 ਸਾਲਾ ਨੌਜਵਾਨ ਮਹਿਕਦੀਪ ਸਿੰਘ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਦਾ ਕਤਲ ਕਿਸੇ ਅਣਪਛਾਤੇ ਵਿਅਕਤੀ ਨੇ ਨਹੀਂ, ਸਗੋਂ ਉਸ ਦੇ ਹੀ ਜਿਗਰੀ ਦੋਸਤ ਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲ ਰਹੀ ਰੰਜਿਸ਼ ਕਾਰਨ ਕੀਤਾ। ਇਸ ਮਾਮਲੇ ਵਿੱਚ ਸਦਰ ਬਠਿੰਡਾ ਥਾਣਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪਿੰਡ ਜੱਸੀ ਪੋ ਵਾਲੀ ਦੇ ਸ਼ਮਸ਼ਾਨ ਘਾਟ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਸੀ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ,ਬਠਿੰਡਾ - ਬਠਿੰਡਾ ਦੇ ਗਹਿਰੀ ਦੇਵੀ ਨਗਰ ਦੇ 19 ਸਾਲਾ ਨੌਜਵਾਨ ਮਹਿਕਦੀਪ ਸਿੰਘ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਦਾ ਕਤਲ ਕਿਸੇ ਅਣਪਛਾਤੇ ਵਿਅਕਤੀ ਨੇ ਨਹੀਂ, ਸਗੋਂ ਉਸ ਦੇ ਹੀ ਜਿਗਰੀ ਦੋਸਤ ਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲ ਰਹੀ ਰੰਜਿਸ਼ ਕਾਰਨ ਕੀਤਾ। ਇਸ ਮਾਮਲੇ ਵਿੱਚ ਸਦਰ ਬਠਿੰਡਾ ਥਾਣਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪਿੰਡ ਜੱਸੀ ਪੋ ਵਾਲੀ ਦੇ ਸ਼ਮਸ਼ਾਨ ਘਾਟ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਸੀ। ਮ੍ਰਿਤਕ ਦੀ ਪਛਾਣ ਗਹਿਰੀ ਦੇਵੀ ਨਗਰ ਦੇ ਰਹਿਣ ਵਾਲੇ 19 ਸਾਲਾ ਮਹਿਕਦੀਪ ਸਿੰਘ ਵਜੋਂ ਹੋਈ ਸੀ।
ਘਟਨਾ ਦੀ ਸੂਚਨਾ ਮਿਲਣ ''ਤੇ ਪੁਲਿਸ ਮੌਕੇ ''ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ। ਸ਼ੁਰੂਆਤੀ ਜਾਂਚ ਦੌਰਾਨ ਇਹ ਮਾਮਲਾ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦਾ ਲੱਗ ਰਿਹਾ ਸੀ, ਪਰ ਪਰਿਵਾਰ ਵੱਲੋਂ ਕਤਲ ਦਾ ਸ਼ੱਕ ਜਤਾਉਣ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਪੱਖਾਂ ਤੋਂ ਜਾਂਚ ਅੱਗੇ ਵਧਾਈ।ਸਦਰ ਬਠਿੰਡਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਪਿਤਾ ਗੁਰਸੇਵਕ ਸਿੰਘ ਉਰਫ਼ ਸੇਵਕ ਨੇ ਦੱਸਿਆ ਕਿ ਉਸ ਦਾ ਪੁੱਤਰ ਘਰ ਤੋਂ ਕੰਮ ''ਤੇ ਜਾਣ ਲਈ ਨਿਕਲਿਆ ਸੀ, ਪਰ ਦੇਰ ਸ਼ਾਮ ਤਕ ਘਰ ਵਾਪਸ ਨਹੀਂ ਆਇਆ। ਪਰਿਵਾਰ ਨੇ ਆਪਣੇ ਪੱਧਰ ''ਤੇ ਉਸ ਦੀ ਭਾਲ ਕੀਤੀ, ਜਿਸ ਦੌਰਾਨ ਮਹਿਕਦੀਪ ਦੀ ਲਾਸ਼ ਪਿੰਡ ਜੱਸੀ ਪੋ ਵਾਲੀ ਦੇ ਸ਼ਮਸ਼ਾਨ ਘਾਟ ਵਿੱਚੋਂ ਬਰਾਮਦ ਹੋਈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ ਦਾ ਕਤਲ ਉਸ ਦੇ ਦੋਸਤ ਅਮਿਤ ਨੇ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਦੋਵਾਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ, ਜਿਸ ਦੀ ਰੰਜਿਸ਼ ਰੱਖਦਿਆਂ ਅਮਿਤ ਨੇ ਮਹਿਕਦੀਪ ਦਾ ਕਤਲ ਕਰ ਦਿੱਤਾ। ਸ਼ਿਕਾਇਤ ਦੇ ਆਧਾਰ ''ਤੇ ਪੁਲਿਸ ਨੇ ਅਮਿਤ ਵਾਸੀ ਉੱਤਰ ਪ੍ਰਦੇਸ਼ ਅਤੇ ਮੌਜੂਦਾ ਵਾਸੀ ਸਿੰਗਲਾ ਭੱਠਾ ਗਹਿਰੀ ਦੇਵੀ ਨਗਰ, ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਇੰਸਪੈਕਟਰ ਮਨੀਸ਼ ਕੁਮਾਰ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਦੇ ਨਾਲ ਹੀ ਘਟਨਾ ਨਾਲ ਜੁੜੇ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਕਤਲ ਦੇ ਪਿੱਛੇ ਦੀ ਅਸਲ ਵਜ੍ਹਾ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਜਾਂਚ ਪੂਰੀ ਹੋਣ ਉਪਰੰਤ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ।