ਮੌੜ ਮੰਡੀ ਤੋਂ 'ਜਸ਼ਨ-ਏ-ਇਨਕਲਾਬ' ਸਮਾਗਮ ਲਈ 20 ਬੱਸਾਂ ਕੀਤੀਆਂ ਰਵਾਨਾ : ਰੁਪਿੰਦਰ ਕੌਰ ਗਿੱਲ ਮੌੜ ਮੰਡੀ ਤੋਂ 'ਜਸ਼ਨ-ਏ-ਇਨਕਲਾਬ' ਸਮਾਗਮ ਲਈ 20 ਬੱਸਾਂ ਕੀਤੀਆਂ ਰਵਾਨਾ :- ਰੁਪਿੰਦਰ ਕੌਰ ਗਿੱਲ
Publish Date: Tue, 29 Sep 2026 03:56 PM (IST)
Updated Date: Tue, 29 Sep 2026 03:57 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਦੇਸ਼ ਕੌਮ ਦੇ ਮਹਾਨ ਸ਼ਹੀਦ, ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 119ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਇਕ ਵਿਸ਼ਾਲ ਰਾਜ-ਪੱਧਰੀ ਸਮਾਗਮ ਜਸ਼ਨ-ਏ-ਇਨਕਲਾਬ ਆਯੋਜਿਤ ਕੀਤਾ ਗਿਆ। ਇਸ ਇਤਿਹਾਸਕ ਸਮਾਗਮ ਵਿਚ ਸੂਬੇ ਭਰ ਤੋਂ ਨੌਜਵਾਨਾਂ, ਆਮ ਲੋਕਾਂ ਤੇ ਪਾਰਟੀ ਵਾਲੰਟੀਅਰਾਂ ਨੂੰ ਪਹੁੰਚਾਉਣ ਲਈ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਵਿਸ਼ੇਸ਼ ਬੱਸਾਂ ਰਵਾਨਾ ਕੀਤੀਆਂ ਗਈਆਂ। ਇਸੇ ਲੜੀ ਤਹਿਤ ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਦੀ ਅਗਵਾਈ ਹੇਠ ਵਿਸ਼ੇਸ਼ ਕਾਫਲਾ ਲੁਧਿਆਣਾ ਲਈ ਰਵਾਨਾ ਹੋਇਆ। ਮੌੜ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ, ਵਾਲੰਟੀਅਰਾਂ ਤੇ ਨੌਜਵਾਨਾਂ ਨਾਲ ਭਰੀਆਂ ਲਗਪਗ 20 ਬੱਸਾਂ ਨੂੰ ਹਰੀ ਝੰਡੀ ਦੇ ਕੇ ਸਮਾਗਮ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਰੁਪਿੰਦਰ ਕੌਰ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਤੇ ਇਨਕਲਾਬੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੌੜ ਹਲਕੇ ਦੇ ਲੋਕਾਂ ਤੇ ਨੌਜਵਾਨਾਂ ਵਿਚ ਸ਼ਹੀਦ-ਏ-ਆਜ਼ਮ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਬੱਸਾਂ ਦੀ ਰਵਾਨਗੀ ਸਮੇਂ ਪਾਰਟੀ ਵਰਕਰਾਂ ਵੱਲੋਂ ਸ਼ਹੀਦ ਭਗਤ ਸਿੰਘ ਅਮਰ ਰਹੇ ਅਤੇ ਇਨਕਲਾਬ ਜ਼ਿੰਦਾਬਾਦ ਦੇ ਆਕਾਸ਼ ਗੁੰਜਾਊ ਨਾਅਰੇ ਲਗਾਏ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਰਣਜੀਤ ਸਿੰਘ ਮਠਾੜੂ, ਪਾਰਟੀ ਦੇ ਵੱਡੀ ਗਿਣਤੀ ਚ ਅਹੁਦੇਦਾਰ, ਸਥਾਨਕ ਆਗੂ ਅਤੇ ਆਮ ਲੋਕ ਹਾਜ਼ਰ ਸਨ।