ਮਲੂਕਾ ਦੀ ਅਗਵਾਈ ’ਚ 20 ਪਰਿਵਾਰ ਭਾਜਪਾ ’ਚ ਸ਼ਾਮਲ, ਲੋਕ ਆਪ-ਮੁਹਾਰੇ ਭਾਜਪਾ ਨਾਲ ਜੁੜ ਰਹੇ ਹਨ : ਗੁਰਪ੍ਰੀਤ ਸਿੰਘ ਮਲੂਕਾ ਮਲੂਕਾ ਦੀ ਅਗਵਾਈ ’ਚ 20 ਪਰਿਵਾਰ ਭਾਜਪਾ ’ਚ ਸ਼ਾਮਲ
Publish Date: Sat, 19 Sep 2026 04:15 PM (IST)
Updated Date: Sat, 19 Sep 2026 04:17 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦਾ ਜਥੇਬੰਦਕ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਕ ਧਿਰਾਂ ਨਾਲ ਸਬੰਧਿਤ ਲੋਕ ਭਾਜਪਾ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਰਾਮਪੁਰਾ ਫੂਲ ਵਿਖੇ 20 ਪਰਿਵਾਰਾਂ ਦੇ ਕਰੀਬ 70 ਮੈਂਬਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਕੀਤਾ। ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਅਤੇ ਯੂਥ ਆਗੂ ਜਸਪ੍ਰੀਤ ਸਿੰਘ ਜੱਸਾ ਦੀ ਪ੍ਰੇਰਨਾ ਸਦਕਾ ਭਾਜਪਾ ਵਿੱਚ ਸ਼ਾਮਲ ਹੋਏ ਬਨਵਾਰੀ ਰਾਮ, ਜਸਪਾਲ ਸਿੰਘ, ਧਰਮ ਸਿੰਘ, ਸਤੀਸ਼ ਕੁਮਾਰ, ਸਰਪੰਚ ਸਿੰਘ, ਦੌਲਤ ਰਾਮ, ਗੁਰਵਿੰਦਰ ਸਿੰਘ ਗੁਨਸ਼ੀਰ, ਵਿੱਕੀ, ਅਰਵਿੰਦਰ ਕੁਮਾਰ, ਮਹੇਸ਼ ਕੁਮਾਰ, ਵਿਰੇਸ਼ ਕੁਮਾਰ, ਗੁਰਨਾਬ ਸਿੰਘ, ਚੰਦਰਪਾਲ ਸਿੰਘ, ਹੁਕਮ ਸਿੰਘ, ਜਤਿੰਦਰ ਕੁਮਾਰ ਸਮੇਤ 20 ਪਰਿਵਾਰਾਂ ਦੇ 70 ਮੈਂਬਰਾਂ ਦਾ ਪਾਰਟੀ ਆਗੂਆਂ ਵੱਲੋਂ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ। ਇਸ ਮੌਕੇ ਮਲੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਅਸਫਲ ਸਾਬਤ ਹੋ ਰਹੀ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ, ਜਦਕਿ ਪੰਜਾਬ ਆਰਥਿਕ ਪੱਖੋਂ ਵੀ ਕਰਜ਼ੇ ਦੇ ਬੋਝ ਹੇਠ ਦੱਬਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਆਮ ਲੋਕ ਨਿਰਾਸ਼ ਹਨ ਤੇ ਸੂਬੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਲੋਕ ਭਾਜਪਾ ਨਾਲ ਜੁੜ ਰਹੇ ਹਨ। ਇਸ ਮੌਕੇ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਗੁਰਤੇਜ ਸਿੰਘ ਰਾਣਾ ਫੂਲ, ਜਨਰਲ ਸਕੱਤਰ ਮੇਜਰ ਸਿੰਘ ਬਰਾੜ, ਘੱਟ ਗਿਣਤੀ ਮੋਰਚਾ ਪ੍ਰਧਾਨ ਭਾਰਤ ਭੂਸ਼ਣ ਜੈਨ, ਗੁਰਜੀਤ ਸਿੰਘ ਗੋਰਾ ਦਿਉਣ, ਮਨਦੀਪ ਸਿੰਘ, ਕਰਨ, ਸੁਸ਼ੀਲ ਕੁਮਾਰ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।