ਕਰਾੜਵਾਲਾ ਦੇ 25 ਪਰਿਵਾਰ ਕਾਂਗਰਸ ਛੱਡ ‘ਆਪ’ ’ਚ ਸ਼ਾਮਲ ਕਰਾੜਵਾਲਾ ਦੇ 25 ਪਰਿਵਾਰ ਕਾਂਗਰਸ ਛੱਡ ‘ਆਪ’ ਵਿਚ ਸ਼ਾਮਲ
Publish Date: Tue, 24 Nov 2026 04:23 PM (IST)
Updated Date: Tue, 24 Nov 2026 04:25 PM (IST)
ਬੂਟਾ ਸਿੰਘ ਸਦੋਹਾ ਨੇ ਕੀਤਾ ਪਰਿਵਾਰਾਂ ਦਾ ਸਵਾਗਤ --ਪਾਰਟੀ ਵਿੱਚ ਮਾਣ-ਸਨਮਾਨ ਦੇਣ ਦਾ ਭਰੋਸਾ ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪਿੰਡ ਕਰਾੜਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਪਾਰਟੀ ਨਾਲ ਸਬੰਧਤ ਲੱਗਭਗ 25 ਤੋ ਵੱਧ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਆਗੂ ਬੂਟਾ ਸਿੰਘ ਸਦੋਹਾ ਨੇ ਕਿਹਾ ਕਿ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿਚ ਪੂਰੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਹੁਣ ਤੱਕ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਦੇਣ ਦੀ ਪਹਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਕਈ ਲੋਕਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਲੋਕ ਭਲਾਈ ਕਾਰਜਾਂ ਸਦਕਾ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ।