ਜੀਦਾ ਦੀ ਅਗਵਾਈ ਹੇਠ 25 ਪਰਿਵਾਰਾਂ ‘ਆਪ’ ਦਾ ਫੜਿਆ ਪਲੜਾ ਜੀਦਾ ਦੀ ਅਗਵਾਈ ਹੇਠ 25 ਪਰਿਵਾਰ ‘ਆਪ’ ’ਚ ਸ਼ਾਮਲ
Publish Date: Mon, 12 Oct 2026 04:16 PM (IST)
Updated Date: Mon, 12 Oct 2026 04:17 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਹਲਕਾ ਮੌੜ ਦੇ ਪਿੰਡ ਬੁੱਗਰਾਂ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ 25 ਪਰਿਵਾਰਾਂ ਨੇ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਨਵਦੀਪ ਸਿੰਘ ਜੀਦਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨਵਦੀਪ ਸਿੰਘ ਜੀਦਾ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ, ਸਿਹਤ ਸੇਵਾਵਾਂ ਅਤੇ ਲੋਕ ਭਲਾਈ ਦੇ ਖੇਤਰ ਵਿਚ ਸੁਧਾਰ ਲਿਆਉਣ ਲਈ ਯਤਨਸ਼ੀਲ ਹੈ। ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ, ਸਾਥ ਅਤੇ ਵਿਸ਼ਵਾਸ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਡਾ. ਖੁਸ਼ਕਰਨ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ, ਜਸਵੀਰ ਸਿੰਘ ਬਾਬਾ, ਲਵਲੀ, ਜਸਵੰਤ ਸਿੰਘ ਅਤੇ ਜਸਕਰਨ ਸਿੰਘ ਸਮੇਤ ਹੋਰ ਵਿਅਕਤੀ ਮੌਜੂਦ ਸਨ।