25ਵਾਂ ਕ੍ਰਿਕਟ ਟੂਰਨਾਮੈਂਟ ਜਗਾ ਰਾਮ ਤੀਰਥ ’ਚ ਸ਼ੁਰੂ 25ਵਾਂ ਕ੍ਰਿਕਟ ਟੂਰਨਾਮੈਂਟ ਜਗਾ ਰਾਮ ਤੀਰਥ ਵਿਖੇ ਸ਼ੁਰੂ, ਨਵਜੋਤ ਸਿੰਘ ਗੁਣੀ ਨੇ ਕੀਤੀ ਸ਼ਿਰਕਤ
Publish Date: Fri, 02 Oct 2026 06:02 PM (IST)
Updated Date: Fri, 02 Oct 2026 06:04 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਪਿੰਡ ਜਗਾ ਰਾਮ ਤੀਰਥ ਵਿਖੇ 25ਵਾਂ ਕ੍ਰਿਕਟ ਟੂਰਨਾਮੈਂਟ ਅੱਜ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸ਼ੁਰੂ ਹੋਇਆ। ਇਹ ਟੂਰਨਾਮੈਂਟ 30 ਸਤੰਬਰ ਤੋਂ 4 ਅਕਤੂਬਰ ਤੱਕ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਟੀਮਾਂ ਹਿੱਸਾ ਲੈ ਰਹੀਆਂ ਹਨ। ਟੂਰਨਾਮੈਂਟ ਦੇ ਉਦਘਾਟਨ ਮੌਕੇ ਭਾਜਪਾ ਹਲਕਾ ਇੰਚਾਰਜ ਤਲਵੰਡੀ ਸਾਬੋ ਨਵਜੋਤ ਸਿੰਘ ਗੁਣੀ (ਗਾਟਵਾਲੀ) ਮੁੱਖ ਮਹਿਮਾਨ ਵਜੋਂ ਪਹੁੰਚੇ। ਆਯੋਜਕ ਕਮੇਟੀ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਟੂਰਨਾਮੈਂਟ ਲਈ ਸ਼ੁਭਕਾਮਨਾਵਾਂ ਦਿੱਤੀਆਂ। ਨਵਜੋਤ ਸਿੰਘ ਗੁਣੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡ ਮੈਦਾਨ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਟੂਰਨਾਮੈਂਟ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਾ ਕਰਨ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਟੂਰਨਾਮੈਂਟ ਦੌਰਾਨ ਆਯੋਜਕਾਂ ਅਤੇ ਖੇਡ ਪ੍ਰੇਮੀਆਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੁਣੀ ਮੌਜੂਦ ਸਨ।