ਹਮੀਰਗੜ੍ਹ ਦੇ 27 ਪਰਿਵਾਰ ਅਕਾਲੀ ਦਲ ‘ਚ ਸ਼ਾਮਲ ਹਮੀਰਗੜ੍ਹ ਦੇ 27 ਪਰਿਵਾਰ ਅਕਾਲੀ ਦਲ ‘ਚ ਸ਼ਾਮਲ
Publish Date: Sat, 19 Sep 2026 04:08 PM (IST)
Updated Date: Sat, 19 Sep 2026 04:11 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਹਲਕਾ ਰਾਮਪੁਰਾ ਫੂਲ ਵਿਚ ਸ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਬਲ ਮਿਲਿਆ ਜਦੋਂ ਪਿੰਡ ਹਮੀਰਗੜ੍ਹ ਵਿਖੇ 27 ਪਰਿਵਾਰਾਂ ਨੇ ਆਪ ਅਤੇ ਕਾਂਗਰਸ ਛੱਡਕੇ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਸਮੇਂ ਗੁਰਤੇਜ ਸਿੰਘ, ਅਵਤਾਰ ਸਿੰਘ, ਸੁਖਚੈਨ ਸਿੰਘ, ਹਰਜਿੰਦਰ ਸਿੰਘ, ਕਾਹਨ ਸਿੰਘ, ਮੇਵਾ ਸਿੰਘ, ਕੁਲਵਿੰਦਰ ਸਿੰਘ, ਰਾਜੂ ਸਿੰਘ, ਸਤਪਾਲ ਸਿੰਘ, ਕੋਕਾ ਸਿੰਘ, ਤਾਰ ਸਿੰਘ, ਅਰਸ਼ਦੀਪ ਸਿੰਘ, ਅਕਾਸ਼ਦੀਪ ਸਿੰਘ, ਕੁਲਦੀਪ ਕੌਰ, ਪਰਵਿੰਦਰ ਕੌਰ, ਬਲਜੀਤ ਕੌਰ, ਰਾਣੀ ਕੌਰ, ਸ਼ਿੰਦਰ ਕੌਰ, ਸੋਮਾ ਕੌਰ, ਸੁੱਖੀ ਕੌਰ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਸਾਬਕਾ ਮੰਤਰੀ ਮਲੂਕਾ ਨੇ ਕਿਹਾ ਕਿ ਪੰਜਾਬ ਵਿਚ ਮੁੜ ਸ੍ਰੋਮਣੀ ਅਕਾਲੀ ਦੀ ਹਨੇਰੀ ਚੱਲ ਰਹੀ ਹੈ ਵੱਡੀ ਗਿਣਤੀ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਪੰਜਾਬ ਵਿਚ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਵਿਚ ਵੱਡਾ ਹੁੰਗਾਰਾ ਮਿਲ ਰਿਹਾ ਹੈ। ਹਜ਼ਾਰਾਂ ਦੀ ਗਿਣਤੀ ਵਿਚ ਲੋਕ ਆਪ ਮੁਹਾਰੇ ਇਨ੍ਹਾਂ ਰੈਲੀਆਂ ਵਿਚ ਸ਼ਾਮਲ ਹੋ ਰਹੇ ਹਨ, ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿਚ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ ਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਆਪਣੀ ਸਰਕਾਰ ਸਮੇਂ ਵੱਡੇ ਪੱਧਰ ’ਤੇ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਕਿਹਾ ਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਨਾਇਬ ਸਿੰਘ ਹਮੀਰਗੜ੍ਹ ਸਾਬਕਾ ਸਰਪੰਚ, ਹਰਦੀਪ ਸਿੰਘ ਹਮੀਰਗੜ੍ਹ ਨੌਜਵਾਨ ਆਗੂ, ਹਰਨੇਕ ਸਿੰਘ, ਨਛੱਤਰ ਸਿੰਘ ਛੱਤਾ ਆਦਿ ਆਗੂ ਹਾਜ਼ਰ ਸਨ।