29 ਮੋਬਾਈਲ ਤੇ 1274 ਟੀਮਾਂ ਨੇ ਘਰ ਘਰ ਜਾ ਕੇ ਪਿਆਈਆਂ ਪੋਲੀਓ ਰੋਕੂ ਬੂੰਦਾਂ 29 ਮੋਬਾਇਲ ਅਤੇ 1274 ਟੀਮਾਂ ਨੇ ਘਰ ਘਰ ਜਾ ਕੇ ਪਿਲਾਈਆਂ ਪੋਲੀਓ ਬੂੰਦਾਂ
Publish Date: Mon, 23 Nov 2026 04:01 PM (IST)
Updated Date: Mon, 23 Nov 2026 04:04 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਵਿਚ ਸਪੈਸ਼ਲ ਨੈਸ਼ਨਲ ਪਲਸ ਪੋਲੀਓ ਰਾਊਂਡ ਚੱਲ ਰਿਹਾ ਹੈ। ਇਸ ਮੁਹਿੰਮ ਡਾ. ਤਪਿੰਦਰਜੋਤ ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਵਿਚ 2011 ਤੋਂ ਬਾਅਦ ਕੋਈ ਵੀ ਪੋਲੀਓ ਦਾ ਕੇਸ ਸਾਹਮਣੇ ਨਹੀਂ ਆਇਆ। ਪਰ ਇਸ ਪੋਲੀਏ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਪੋਲੀਓ ਰੋਧਕ ਬੂੰਦਾਂ ਤੋਂ ਵਾਂਝੇ ਰਹਿ ਗਏ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ 24 ਨਵੰਬਰ ਨੂੰ ਪੋਲੀਓ ਰੋਧਕ ਬੂੰਦਾਂ ਜ਼ਰੂਰ ਪਿਲਾਓ। ਉਹਨਾਂ ਸਮੂਹ ਵਿਭਾਗਾਂ ਤੇ ਆਮ ਜਨਤਾ ਨੂੰ ਇਸ ਮੁਹਿੰਮ ਦੇ ਤੀਜੇ ਦਿਨ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜ਼ੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲ੍ਹੇ ਵਿਚ 29 ਮੋਬਾਈਲ ਟੀਮਾਂ ਤੇ 1274 ਟੀਮਾਂ ਵੱਲੋਂ ਘਰ-ਘਰ ਜਾ ਕੇ ਅਤੇ ਵੱਖ-ਵੱਖ ਜਨਤਕ ਥਾਵਾਂ ਤੇ ਬੱਚਿਆ ਨੂੰ ਪੋਲੀਓ ਰੋਧਕ ਬੂੰਦਾਂ ਪਿਆਂਈਆਂ ਜਾਣਗੀਆਂ। ਟੀਮਾਂ ਦੀ ਸੁਪਰਵੀਜ਼ਨ ਲਈ 136 ਸੁਪਰਵਾਇਰਜ਼ਰ ਤਾਇਨਾਤ ਕੀਤੇ ਗਏ ਹਨ । ਡਾ ਸੁਖਜਿੰਦਰ ਸਿੰਘ ਗਿੱਲ ਨੇ ਸਮੂਹ ਮੀਡੀਆ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜ਼ੋ ਕੋਈ ਵੀ 0 ਸਾਲ ਤੋ 5 ਸਾਲ ਤੱਕ ਦਾ ਬੱਚਾ ਪੋਲੀਓ ਰੋਧਕ ਬੂੰਦਾ ਤੋਂ ਵਾਂਝਾ ਨਾ ਰਹਿ ਜਾਵੇ।