ਸਰਕਾਰੀ ਪ੍ਰਾਇਮਰੀ ਸਕੂਲ ਦੇ 40 ਲੱਖ ਦੀ ਲਾਗਤ ਨਾਲ ਬਣੇ 3 ਕਲਾਸ ਰੂਮਾਂ ਦਾ ਕੀਤਾ ਉਦਘਾਟਨ ਸਰਕਾਰੀ ਪ੍ਰਾਇਮਰੀ ਸਕੂਲ ਦੇ 40 ਲੱਖ ਦੀ ਲਾਗਤ ਨਾਲ ਬਣੇ 3 ਕਲਾਸ ਰੂਮਾਂ ਦਾ ਕੀਤਾ ਉਦਘਾਟਨ
Publish Date: Sat, 07 Nov 2026 04:50 PM (IST)
Updated Date: Sat, 07 Nov 2026 04:50 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਹਲਕਾ ਮੌੜ ਦੇ ਪਿੰਡ ਰਾਮਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਤਿੰਨ ਨਵੇਂ ਕਲਾਸ ਰੂਮਾਂ ਦਾ ਉਦਘਾਟਨ ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ ਵੱਲੋਂ ਕੀਤਾ ਗਿਆ। ਸਕੂਲ ਪਹੁੰਚਣ ਤੇ ਮੁੱਖ ਅਧਿਆਪਕਾ ਮੈਡਮ ਮਨਜਿੰਦਰ ਕੌਰ ਤੇ ਸਮੁੱਚੇ ਸਟਾਫ ਵੱਲੋਂ ਚੇਅਰਮੈਨ ਬੱਲ੍ਹੋ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਸਿੱਖਿਆ ਕ੍ਰਾਂਤੀ ਦਾ ਵਾਅਦਾ ਪੂਰਾ ਕਰ ਦਿਖਾਇਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਲਈ ਸਮਾਰਟ ਕਲਾਸ ਰੂਮ, ਬਾਥਰੂਮ, ਆਧੁਨਿਕ ਲੈਬਾਂ, ਸ਼ੈੱਡ ਅਤੇ ਹੋਰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਜੋ ਪੰਜਾਬ ਸਿੱਖਿਆ ਦੇ ਖੇਤਰ ਵਿਚ 14ਵੇਂ ਸਥਾਨ ਤੇ ਪਿਛੜ ਗਿਆ ਸੀ, ਉਹ ਅੱਜ ਦੇਸ਼ ਭਰ ਵਿੱਚ ਪਹਿਲੇ ਸਥਾਨ ਤੇ ਆ ਚੁੱਕਾ ਹੈ। ਇਨ੍ਹਾਂ ਨਵੇਂ ਸਮਾਰਟ ਰੂਮਾਂ ਦੀ ਤਾਰੀਫ਼ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਸ਼ਾਨਦਾਰ ਕਲਾਸ ਰੂਮ ਪ੍ਰਾਈਵੇਟ ਸਕੂਲਾਂ ਵਿਚ ਵੀ ਦੇਖਣ ਨੂੰ ਨਹੀਂ ਮਿਲਦੇ। ਉਨ੍ਹਾਂ ਅੱਗੇ ਦੱਸਿਆ ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਲਈ ਸਕੂਲਾਂ ਅਤੇ ਪਿੰਡਾਂ ਵਿੱਚ ਖੇਡ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਸਾਡੇ ਬੱਚੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਆਮ ਆਦਮੀ ਪਾਰਟੀ ਦੀ ਸਰਕਾਰ ਭਵਿੱਖ ਵਿੱਚ ਵੀ ਆਪਣੇ ਹਰ ਵਾਅਦੇ ਤੇ ਖਰੀ ਉਤਰੇਗੀ।ਇਸ ਮੌਕੇ ਪਿੰਡ ਰਾਮਪੁਰਾ ਦੇ ਸਰਪੰਚ ਰਾਜਵਿੰਦਰ ਸਿੰਘ, ਬੀਸੀ ਵਿੰਗ ਹਲਕਾ ਕੋਆਰਡੀਨੇਟਰ ਅਮਰੀਕ ਸਿੰਘ, ਸਪੋਰਟਸ ਵਿੰਗ ਦੇ ਤੇਜਿੰਦਰ ਸਿੰਘ ਜੋਧਾ, ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ, ਸੀਨੀਅਰ ਆਪ ਆਗੂ ਲਿਆਸ ਮਨਸੂਰੀ, ਸਕੂਲ ਪਸਵਕ ਕਮੇਟੀ ਦੇ ਮੈਂਬਰ, ਆਪ ਆਗੂ ਅਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।