- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੁੱਗਰਾਂ ’ਚ 30 ਪਰਿਵਾਰ ‘ਆਪ’ ’ਚ ਸ਼ਾਮਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
ਰਾਮਪੁਰਾ ਫੂਲ
ਪਿੰਡ ਬੁੱਗਰਾਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਐਡਵੋਕੇਟ ਨਵਦੀਪ ਸਿੰਘ ਜੀਦਾ ਦੀ ਅਗਵਾਈ ਹੇਠ 30 ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਨਵਦੀਪ ਸਿੰਘ ਜੀਦਾ ਨੇ ਦੱਸਿਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਵਧ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਜੀਦਾ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਹਿਯੋਗ ਹੀ ਪਾਰਟੀ ਦੀ ਅਸਲ ਤਾਕਤ ਹੈ। ਪਿੰਡਾਂ ਵਿੱਚੋਂ ਮਿਲ ਰਿਹਾ ਸਮਰਥਨ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਨੁਸਾਰ ਲੋਕ ਸੇਵਾ ਤੇ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਖ਼ੁਸ਼ਕਰਨ ਸਿੰਘ, ਜਸਵੀਰ ਸਿੰਘ ਬਾਬਾ, ਕਾਲਾ ਖਾਨ, ਹਾਕਮ ਖਾਨ, ਜਗਦੀਸ਼ ਖਾਨ, ਬਿੰਦਰ ਖਾਨ, ਮੇਜਰ ਖਾਨ, ਅਮਰੀਕ ਖਾਨ ਤੇ ਬਿੱਟੂ ਖਾਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।