ਵਿਸ਼ੇਸ਼ ਸਰਚ ਅਭਿਆਨ ਦੌਰਾਨ 30 ਵਿਅਕਤੀ ਗ੍ਰਿਫ਼ਤਾਰ ਵਿਸ਼ੇਸ਼ ਸਰਚ ਅਭਿਆਨ ਦੌਰਾਨ 30 ਵਿਅਕਤੀ ਗ੍ਰਿਫ਼ਤਾਰ
Publish Date: Wed, 25 Nov 2026 04:35 PM (IST)
Updated Date: Wed, 25 Nov 2026 04:37 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਕਾਰਵਾਈਆਂ ਕਰਦੇ ਹੋਏ ਐੱਸਐੱਸਪੀ ਬਠਿੰਡਾ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿਚ ਤੜਕਸਾਰ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਨਿਗਰਾਨੀ ਆਸਵੰਤ ਸਿੰਘ, ਕਪਤਾਨ ਪੁਲਿਸ (ਸਿਟੀ), ਬਠਿੰਡਾ ਵੱਲੋਂ ਕੀਤੀ ਗਈ। ਸਵੇਰੇ 4 ਵਜੇ ਤੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਹੇਠ ਆਉਂਦੇ ਨਸ਼ਿਆਂ ਦੇ ਹੌਟਸਪੌਟ ਇਲਾਕਿਆਂ ਵਿਚ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸਬ-ਡਵੀਜ਼ਨ ਸਿਟੀ-2 ਬਠਿੰਡਾ ਦੇ ਹੌਟਸਪੌਟ ਇਲਾਕਿਆਂ ਵਿਚ ਵਿਸ਼ੇਸ਼ ਤੌਰ ’ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ, ਜਿਸ ਵਿਚ 5 ਇੰਸਪੈਕਟਰ, 6 ਐ.ਜੀਓ. ਅਤੇ 107 ਈਪੀਓ. ਸਮੇਤ ਕੁੱਲ 118 ਪੁਲਿਸ ਮੁਲਾਜ਼ਮ ਸ਼ਾਮਲ ਰਹੇ। ਇਸ ਵਿਸ਼ੇਸ਼ ਕਾਰਵਾਈ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਐਨ.ਡੀ.ਪੀ.ਐੱਸ. ਐਕਟ ਤਹਿਤ ਕੁੱਲ 25 ਮੁਕੱਦਮੇ ਦਰਜ ਕਰਕੇ 30 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਨਸ਼ੀਲੇ ਪਦਾਰਥ ਸਮੱਗਰੀ ਜਿਸ ‘ਚ 137.76 ਗ੍ਰਾਮ ਹੈਰੋਇਨ, 315 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਐੱਸਐੱਸਪੀ. ਬਠਿੰਡਾ ਤੋਂ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਨਸ਼ਿਆਂ ਦੀ ਸਪਲਾਈ ਤੇ ਤਸਕਰੀ ਨੂੰ ਠੱਲ੍ਹ ਪਾਉਣ ਲਈ ਅਜਿਹੇ ਵਿਸ਼ੇਸ਼ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ।