ਡੀਪੀਐੱਸ ਬਠਿੰਡਾ ਵਿਖੇ 316 ਵਿਦਿਆਰਥੀ ਖਿਡਾਰੀ ਸਨਮਾਨਿਤ ਡੀਪੀਐੱਸ ਬਠਿੰਡਾ ਵਿਖੇ 316 ਵਿਦਿਆਰਥੀ ਖਿਡਾਰੀ ਸਨਮਾਨਿਤ
Publish Date: Sat, 14 Nov 2026 04:40 PM (IST)
Updated Date: Sat, 14 Nov 2026 04:42 PM (IST)
ਸੀਨੀਅਰ ਰਿਪੋਰਟਰ ਬਠਿੰਡਾ ਦਿੱਲੀ ਪਬਲਿਕ ਸਕੂਲ, ਬਠਿੰਡਾ ਵਿਖੇ ਸ਼ੁੱਕਰਵਾਰ ਨੂੰ ਸਾਲਾਨਾ ਖੇਡ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਜ਼ੋਨਲ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 316 ਵਿਦਿਆਰਥੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਦੋ ਵਾਰ ਏਸ਼ਿਆਈ ਖੇਡਾਂ ਦੇ ਤਮਗਾ ਜੇਤੂ ਸਤਨਾਮ ਸਿੰਘ (ਰੋਇੰਗ) ਅਤੇ ਪਰਿਨਾਜ਼ ਧਾਲੀਵਾਲ (ਸਕੀਟ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ ਸ੍ਰੀ ਜੇ.ਕੇ. ਸੈਣੀ ਨੇ ਮਹਿਮਾਨਾਂ ਦਾ ਹਰੇ ਪੌਦੇ ਭੇਟ ਕਰਕੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਸਰਵਪੱਖੀ ਵਿਕਾਸ ਲਈ ਵੀ ਵਚਨਬੱਧ ਹੈ। ਇਸ ਮੌਕੇ ਪੰਜਾਬ ਪ੍ਰੀਮੀਅਰ ਲੀਗ ਕ੍ਰਿਕਟਰ ਤਨਮੇ ਧਰਨੀ, ਰਾਸ਼ਟਰੀ ਯੋਗਾ ਖਿਡਾਰੀ ਸੰਜੀਵ ਕੁਮਾਰ ਅਤੇ ਰਾਸ਼ਟਰੀ ਕੈਂਪ ਲਈ ਚੁਣੇ ਗਏ ਸਕੇਟਰ ਹਰਮਨਦੀਪ ਸਿੰਘ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਨੇ ਜ਼ਿਲ੍ਹਾ ਬਠਿੰਡਾ ਦੀ ਟੀਮ ਦੇ ਖਿਡਾਰੀਆਂ ਨੂੰ ਤਮਗੇ ਪਹਿਨਾਏ। ਪਰਿਨਾਜ਼ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਧੀਰਜ, ਇਕਾਗਰਤਾ ਅਤੇ ਮਾਨਸਿਕ ਸ਼ਾਂਤੀ ਦੀ ਮਹੱਤਤਾ ਬਾਰੇ ਦੱਸਿਆ, ਜਦਕਿ ਸਤਨਾਮ ਸਿੰਘ ਨੇ ਮਾਨਸਾ ਤੋਂ ਏਸ਼ਿਆਈ ਖੇਡਾਂ ਤੱਕ ਦੇ ਆਪਣੇ ਸਫ਼ਰ ਦੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਪ੍ਰਿੰਸੀਪਲ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਧੰਨਵਾਦ ਕੀਤਾ।