ਹਰਕ੍ਰਿਸ਼ਨ ਸ਼ਰਮਾ, ਬਠਿੰਡਾ : ਕੇਂਦਰੀ ਫੂਡ ਪ੍ਰਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮ ਮੌਕੇ ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਦੇ ਕਿਰਾਏ 'ਚ 50 ਫ਼ੀਸਦੀ ਛੋਟ ਦਿੱਤੇ ਜਾਣ 'ਤੇ ਰੇਲ ਮੰਤਰੀ ਪੀਯੂਸ਼ ਗੋਇਲ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਫੇਸਬੁੱਕ 'ਤੇ ਰੇਲ ਮੰਤਰੀ ਪੀਯੂਸ਼ ਗੋਇਲ ਵਲੋਂ ਭੇਜਿਆ ਪੱਤਰ ਪਾਇਆ ਹੈ। ਇਸ ਨਾਲ ਲਿਖਿਆ ਹੈ ਕਿ 9 ਫਰਵਰੀ 2020 ਨੂੰ ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਇਹ ਛੋਟ ਦੇ ਕੇ ਉਨ੍ਹਾਂ ਦੀ ਬੇਨਤੀ ਪ੍ਰਵਾਨ ਕਰ ਲਈ ਗਈ ਹੈ।