ਸੇਲਬਰਾਹ ਵਿਖੇ 51ਵਾਂ ਕਬੱਡੀ ਮਹਾਂਕੁੰਭ ਅੱਜ ਤੋਂ ਸੇਲਬਰਾਹ ਵਿਖੇ 51ਵਾਂ ਕਬੱਡੀ ਮਹਾਂਕੁੰਭ ਅੱਜ ਤੋਂ
Publish Date: Sat, 03 Oct 2026 04:33 PM (IST)
Updated Date: Sun, 04 Oct 2026 04:02 AM (IST)
ਕਲੱਬ ਦੇ ਪ੍ਰਧਾਨ ਤੇ ਸਮੂਹ ਮੈਂਬਰਾਂ ਵੱਲੋਂ ਕਬੱਡੀ ਕੱਪ ਦਾ ਪੋਸਟਰ ਰਿਲੀਜ਼ ਸੰਜੀਵ ਸਿੰਗਲਾ, ਪੰਜਾਬੀ ਜਾਗਰਣ, ਭਾਈ ਰੂਪਾ, ਸੇਲਬਰਾਹ : ਸ਼ਹੀਦ ਬਾਬਾ ਸਿੱਧ ਸਪੋਰਟਸ ਐਂਡ ਵੈਲਫੇਅਰ ਕਲੱਬ ਸੇਲਬਰਾਹ ਵੱਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ 51ਵਾਂ ਕਬੱਡੀ ਮਹਾਂਕੁੰਭ 4 ਤੋਂ 6 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਤਿੰਨ ਰੋਜ਼ਾ ਇਸ ਕਬੱਡੀ ਕੱਪ ਵਿਚ ਵੱਖ-ਵੱਖ ਵਰਗਾਂ ਦੀਆਂ ਨਾਮਵਰ ਟੀਮਾਂ ਅਤੇ ਪ੍ਰਸਿੱਧ ਖਿਡਾਰੀ ਹਿੱਸਾ ਲੈਣਗੇ। ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪੂਹਲਾ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਓਪਨ ਤੋਂ ਇਲਾਵਾ 70, 60 ਅਤੇ 50 ਕਿਲੋ ਭਾਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਦੂਰ-ਦੁਰਾਡੇ ਤੋਂ ਕਬੱਡੀ ਖਿਡਾਰੀ ਇਸ ਮਹਾਂਕੁੰਭ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ 4 ਅਕਤੂਬਰ ਨੂੰ ਹੋਣ ਵਾਲੇ ਉਦਘਾਟਨੀ ਸਮਾਗਮ ਵਿਚ ਕਟਾਰ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। 5 ਅਕਤੂਬਰ ਨੂੰ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮੁੱਖ ਮਹਿਮਾਨ ਵਜੋਂ ਪਹੁੰਚਣਗੇ। 6 ਅਕਤੂਬਰ ਨੂੰ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਮੁੱਖ ਮਹਿਮਾਨ ਹੋਣਗੇ, ਜਦਕਿ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਨਗੇ। ਕਲੱਬ ਪ੍ਰਧਾਨ ਨੇ ਖੇਡ ਪ੍ਰੇਮੀਆਂ ਨੂੰ ਚਾਰ ਰੋਜ਼ਾ ਕਬੱਡੀ ਮਹਾਂਕੁੰਭ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸਹਿਯੋਗੀਆਂ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ।