ਗੁਰਤੇਜ ਸਿੰਘ ਸਿੱਧੂ, ਬਠਿੰਡਾ : ਜ਼ਿਲ੍ਹੇ ਅੰਦਰ ਕੋਰੋਨਾ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਬੁੱਧਵਾਰ ਨੂੰ ਜ਼ਿਲ੍ਹੇ ਅੰਦਰ 53 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ ਮੰਗਲਵਾਰ ਨੂੰ 274 ਲੋਕ ਕੋਰੋਨਾ ਤੋਂ ਪੀੜਤ ਪਾਏ ਗਏ ਸਨ। ਫਰੀਦਕੋਟ ਮੈਡੀਕਲ ਕਾਲਜ ਦੇ ਕੋਹੜ ਸੈਂਟਰ ਤੋਂ ਜਾਰੀ ਪਹਿਲੀ ਸੂਚੀ ਅਨੁਸਾਰ ਕੋਰੋਨਾ ਪੀੜਤ ਪਾਏ ਗਏ 53 ਵਿਅਕਤੀਆਂ 'ਚੋਂ 21 ਵਿਅਕਤੀ ਰਾਮਾਂ ਮੰਡੀ ਨਾਲ ਸਬੰਧਤ ਹਨ ਜਦੋਂ ਕਿ ਦੋ ਵਿਅਕਤੀ ਤਲਵੰਡੀ ਸਾਬੋ ਦੀ ਨਿੱਜੀ ਯੂਨੀਵਰਸਿਟੀ ਨਾਲ ਸਬੰਧਤ ਦੱਸੇ ਜਾਂਦੇ ਹਨ। ਸ਼ਾਮ ਤਕ ਫ਼ਰੀਦਕੋਟ ਮੈਡੀਕਲ ਕਾਲਜ ਦੁਬਾਰਾ ਇਕ ਹੋਰ ਸੂਚੀ ਜਾਰੀ ਕੀਤੀ ਜਾ ਸਕਦੀ ਹੈ ਜਿਸ ਕਾਰਨ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਸਕਦੀ ਹੈ।

Posted By: Amita Verma