70ਵੀਆਂ ਜੋਨ ਪੱਧਰੀ ਗਰਮ ਰੁੱਤ ਸਕੂਲੀ ਖੇਡਾਂ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼ 70ਵੀਆਂ ਜੋਨ ਪੱਧਰੀ ਗਰਮ ਰੁੱਤ ਸਕੂਲੀ ਖੇਡਾਂ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼
Publish Date: Tue, 21 Jul 2026 04:39 PM (IST)
Updated Date: Tue, 21 Jul 2026 04:40 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਦੀ ਅਗਵਾਈ ਵਿਚ 70ਵੀਆਂ ਜੋਨ ਪੱਧਰੀ ਸਕੂਲੀ ਗਰਮ ਰੁੱਤ ਖੇਡਾਂ ਮੋੜ ਜੋਨ ਦਾ ਆਗਾਜ਼ ਬੜੀ ਧੂਮਧਾਮ ਅਤੇ ਉਤਸ਼ਾਹ ਭਰੇ ਮਾਹੌਲ ਵਿੱਚ ਕੀਤਾ ਗਿਆ। ਇਨ੍ਹਾਂ ਖੇਡਾ ਦਾ ਉਦਘਾਟਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਚਮਕੌਰ ਸਿੰਘ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਆਧਾਰ ਹਨ। ਖੇਡਾਂ ਨਾਲ ਸਰੀਰਕ ਤੰਦਰੁਸਤੀ, ਮਾਨਸਿਕ ਮਜ਼ਬੂਤੀ, ਅਨੁਸ਼ਾਸਨ, ਟੀਮ ਭਾਵਨਾ ਅਤੇ ਲੀਡਰਸ਼ਿਪ ਵਰਗੇ ਗੁਣ ਵਿਕਸਿਤ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਅਤੇ ਜਿੱਤ-ਹਾਰ ਨੂੰ ਇੱਕੋ ਜਿਹੇ ਮਨ ਨਾਲ ਸਵੀਕਾਰ ਕਰਨ ਦਾ ਸੰਦੇਸ਼ ਦਿੱਤਾ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਪਿੰਡਾਂ ਅਤੇ ਸਕੂਲਾਂ ਵਿਚੋਂ ਨਵੀਂ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਮਹੱਤਵਪੂਰਨ ਮੰਚ ਸਾਬਤ ਹੁੰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਅੱਜ ਹੋਏ ਬਾਕਸਿੰਗ ਦੇ ਮੁਕਾਬਲਿਆਂ ਵਿਚ-42 ਕਿਲੋ ਭਾਰ ਵਿੱਚ ਲੱਛਮੀ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਨੇ ਪਹਿਲਾ ਸਥਾਨ, ਨਿਸ਼ਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਨੇ ਦੂਸਰਾ ਸਥਾਨ, 42-44 ਕਿਲੋ ਭਾਰ ਵਿੱਚੋ ਰਾਜਵੀਰ ਕੌਰ ਐਫਐਸਡੀ ਸਕੂਲ ਨੇ ਪਹਿਲਾ ਸਥਾਨ, ਗੁਰ ਸਿਮਰਨ ਕੌਰ ਜੋਰਾਵਰ ਸਕੂਲ ਜੋਧਪੁਰ ਪਾਖਰ ਦੂਸਰਾ ਸਥਾਨ, 46 ਤੋ 48 ਕਿਲੋ ਭਾਰ ਜਸ਼ਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਪਹਿਲਾ ਸਥਾਨ, ਚਾਹਤ ਪ੍ਰੀਤ ਕੌਰ ਸਾਹਿਬਜਾਦਾ ਅਜੀਤ ਸਿੰਘ ਸਕੂਲ ਨੇ ਦੂਸਰਾ ਸਥਾਨ, 48 ਤੋਂ 50 ਕਿਲੋ ਭਾਰ ਪ੍ਰਭਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਨੇ ਪਹਿਲਾ ਸਥਾਨ, ਰਾਸ਼ੀ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਦੂਸਰਾ ਸਥਾਨ, 50- 52 ਕਿਲੋ ਭਾਰ ਸੈਕਿੰਡ ਕਾਲ ਸਹਜਦੀਪ ਕੌਰ ਸਾਹਿਬਜਾਦਾ ਅਜੀਤ ਸਿੰਘ ਸਕੂਲ ਪਹਿਲਾ ਸਥਾਨ, ਰਵਨੀਤ ਕੌਰ ਸਾਹਿਬਜਾਦਾ ਅਜੀਤ ਸਿੰਘ ਸਕੂਲ ਦੂਸਰਾ ਸਥਾਨ, 52-54 ਕਿਲੋ ਭਾਰ ਨਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਪਹਿਲਾ ਸਥਾਨ, ਹਰਗੁਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਮੁੱਖ ਅਧਿਆਪਕ ਹਰਸ਼ ਦੇਵ ਸ਼ਰਮਾ, ਅਵਤਾਰ ਸਿੰਘ ਮਾਨ, ਕੁਲਦੀਪ ਸ਼ਰਮਾ, ਹਰਭਗਵਾਨ ਦਾਸ ਅਤੇ ਵੱਖ ਵੱਖ ਸਕੂਲਾਂ ਤੋਂ ਸਰੀਰਕ ਸਿੱਖਿਆ ਅਧਿਆਪਕ ਹਾਜਰ ਸਨ।