ਵਿਧਾਇਕ ਬਲਕਾਰ ਸਿੱਧੂ ਦੇ ਜਨਮ ਦਿਨ ’ਤੇ ਲਾਏ ਖੂਨਦਾਨ ਕੈਂਪ ’ਚ 72 ਯੂਨਿਟ ਇਕੱਤਰ
ਵਿਧਾਇਕ ਬਲਕਾਰ ਸਿੱਧੂ ਦੇ ਜਨਮ ਦਿਨ ’ਤੇ ਲਾਏ ਖੂਨਦਾਨ ਕੈਂਪ ’ਚ 72 ਯੂਨਿਟ ਇਕੱਤਰ
Publish Date: Sun, 11 Oct 2026 04:00 PM (IST)
Updated Date: Sun, 11 Oct 2026 04:02 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ:- ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਥਾਨਕ ਪੰਚਾਇਤੀ ਧਰਮਸ਼ਾਲਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਨਗਰ ਕੌਂਸਲ ਰਾਮਪੁਰਾ ਫੂਲ ਦੀ ਪ੍ਰਧਾਨ ਕਿਰਨਦੀਪ ਕੌਰ ਬਰਾੜ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿਚ ਖੂਨਦਾਨੀਆਂ ਨੇ 72 ਯੂਨਿਟ ਖੂਨਦਾਨ ਕੀਤਾ। ਇਸ ਮੌਕੇ ਖੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਖੂਨਦਾਨ ਇਕ ਮਹਾਨ ਸੇਵਾ ਹੈ, ਕਿਉਂਕਿ ਦਾਨ ਕੀਤਾ ਖੂਨ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਉਣ ਵਿੱਚ ਸਹਾਈ ਹੋ ਸਕਦਾ ਹੈ। ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਕਿਰਨਦੀਪ ਕੌਰ ਬਰਾੜ, ਸੀਨੀਅਰ ਆਗੂ ਰੌਬੀ ਬਰਾੜ, ਸਿੱਖਿਆ ਹਲਕਾ ਕੋਆਰਡੀਨੇਟਰ ਹਰਪ੍ਰੀਤ ਹੈਪੀ, ਮਾਰਕੀਟ ਕਮੇਟੀ ਭਗਤਾ ਭਾਈ ਕਾ ਦੇ ਚੇਅਰਮੈਨ ਬੇਅੰਤ ਸਿੰਘ ਧਾਲੀਵਾਲ, ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ, ਟਰੱਕ ਯੂਨੀਅਨ ਦੇ ਪ੍ਰਧਾਨ ਸ਼ੇਰ ਬਹਾਦਰ ਸਿੰਘ ਧਾਲੀਵਾਲ,ਆਪ ਆਗੂ ਗੁਰਭਜਨ ਸਿੰਘ ਢਿੱਲੋਂ ਅਤੇ ਹੈਪੀ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਆਗੂ, ਵਰਕਰ, ਸਮਾਜ ਸੇਵੀ ਅਤੇ ਖੂਨਦਾਨੀ ਹਾਜ਼ਰ ਸਨ। ਪ੍ਰਬੰਧਕਾਂ ਨੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।