ਆਕਸਫ਼ੋਰਡ ’ਚ 80ਵਾਂ ਸੁਤੰਤਰਤਾ ਦਿਵਸ ਮਨਾਇਆ ਆਕਸਫ਼ੋਰਡ ’ਚ 80 ਵਾਂ ਸੁਤੰਤਰਤਾ ਦਿਵਸ ਮਨਾਇਆ
Publish Date: Sun, 16 Aug 2026 04:49 PM (IST)
Updated Date: Mon, 17 Aug 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਗਤਾ ਭਾਈਕਾ : ਦਿ ਆਕਸਫ਼ੋਰਡ ਸਕੂਲ ਆਫ਼ ਐਜ਼ੂਕੇਸ਼ਨ ਭਗਤਾ ਭਾਈਕਾ ਵਿਖੇ 80ਵਾਂ ਅਜ਼ਾਦੀ ਦਿਵਸ ਨੂੰ ਵੀ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਅਗਾਜ਼ ਦੇਸ਼ ਭਗਤੀ ਦੇ ਗੀਤ ਵੰਦੇ ਮਾਤਰਮ ਨਾਲ ਹੋਇਆ। ਇਸ ਤੋਂ ਬਾਅਦ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਇੱਕ ਫਿਊਜ਼ਨ ਅਤੇ ਦੂਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ “ਜੂਨੀਅਰਜ਼ ਡਾਂਸ ਸ਼ੋਅ” ਪੇਸ਼ ਕੀਤਾ। ਤਿਰੰਗੇ ਦੇ ਰੰਗਾਂ ਦਾ ਆਨੰਦ ਮਾਣਦੇ ਇਹ ਨੰਨ੍ਹੇ ਸਭ ਨੂੰ ਆਕਰਸ਼ਿਤ ਕਰ ਰਹੇ ਸਨ। ਸਕੂਲ ਦੇ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਦਾ ਸਮੂਹਿਕ ਗਾਨ ਪੇਸ਼ ਕੀਤਾ ਗਿਆ। ਇਨ੍ਹਾਂ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਕੋਰੀਓਗ੍ਰਾਫ਼ੀ ਰਾਹੀਂ ਦੇਸ਼-ਭਗਤ ਹੋਣ ਦੀ ਮਿਸਾਲ ਦਿੱਤੀ। ਤਿਰੰਗੇ ਦੇ ਰੰਗਾਂ ਵਿੱਚ ਸਜੇ ਵਿਦਿਆਰਥੀ ਸਮੁੱਚਾ ਹਿੰਦੁਸਤਾਨ ਲੱਗ ਰਹੇ ਸਨ। ਇਸ ਤੋਂ ਬਿਨ੍ਹਾਂ ਵਿਦਿਆਰਥੀਆਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਲੈ ਕੇ ਰੂ-ਬ-ਰੂ ਹੋਏ। ਇਸ ਦਿਨ ਸਕੂਲ ਵਿੱਚ ਇੰਟਰ ਹਾਊਸ ਡਿਸਪਲੇਅ ਬੋਰਡ ਡੈਕੋਰੇਸ਼ਨ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ-ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਸ਼ਹੀਦ ਭਗਤ ਸਿੰਘ, ਦੂਜਾ ਸਥਾਨ ਸ਼ਹੀਦ ਊਧਮ ਸਿੰਘ ਅਤੇ ਤੀਜਾ ਸਥਾਨ ਕਰਤਾਰ ਸਿੰਘ ਸਰਾਭਾ ਹਾਊਸ ਨੇ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀ ਰੂਪ ਲਾਲ ਬਾਂਸਲ ਨੇ ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪ੍ਰਿੰਸੀਪਲ ਬਾਂਸਲ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਅੱਜ ਅਸੀਂ ਹਜ਼ਾਰਾਂ ਸੂਰਮਿਆਂ ਦੀਆਂ ਕੁਰਬਾਨੀਆਂ ਕਾਰਨ ਹੀ ਅਜ਼ਾਦੀ ਦੀ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ ਅਤੇ ਸਾਡਾ ਫਰਜ਼ ਬਣਦਾ ਹੈ ਕਿ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਜੀਵਤ ਰੱਖੀਏ ਅਤੇ ਸੱਚੇ ਦੇਸ਼ ਭਗਤ ਹੋਣ, ਵਧੀਆ ਨਾਗਰਿਕ ਹੋਣ ਦਾ ਸਬੂਤ ਦੇਈਏ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ-ਸਕੱਤਰ ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ਼ ਮੈਂਬਰ ਵੀ ਮੌਜ਼ੂਦ ਸਨ।