- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਖਮੀਆਂ ਵਿੱਚੋਂ ਇੱਕ ਦੀ ਪਛਾਣ ਜਗਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮਲਕਾਣਾ ਵਜੋਂ ਹੋਈ। ਜਗਦੀਪ ਸਿੰਘ ਦੀ ਉਮਰ ਕਰੀਬ 29 ਸਾਲ ਸੀ। ਉਹ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਆਪਣੇ ਭਰਾ ਨਾਲ ਦਿਹਾੜੀ-ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ।

ਖੁਸ਼ਦੀਪ ਸਿੰਘ ਗਿੱਲ, ਤਲਵੰਡੀ ਸਾਬੋ: ਬੀਤੀ ਦੇਰ ਰਾਤ ਮਲਕਾਣਾ-ਜੱਜਲ ਰੋਡ ’ਤੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿੱਚ ਜ਼ਖਮੀ ਹੋਏ ਇੱਕ ਨੌਜਵਾਨ ਜਗਦੀਪ ਸਿੰਘ (29) ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਪਿੰਡ ਮਲਕਾਣਾ ਦਾ ਰਹਿਣ ਵਾਲਾ ਸੀ ਅਤੇ ਮਿਸਤਰੀ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਮਲਕਾਣਾ-ਜੱਜਲ ਰੋਡ ’ਤੇ ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀਆਂ ਲੱਤਾਂ ’ਤੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ਦੀ ਸੂਚਨਾ ਮਿਲਣ ’ਤੇ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪਾਇਲਟ ਗਗਨ ਮੌਕੇ ’ਤੇ ਪਹੁੰਚੇ ਅਤੇ ਦੋਵੇਂ ਜ਼ਖਮੀਆਂ ਨੂੰ ਸੰਸਥਾ ਦੀ ਐਂਬੂਲੈਂਸ ਰਾਹੀਂ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।
ਜ਼ਖਮੀਆਂ ਵਿੱਚੋਂ ਇੱਕ ਦੀ ਪਛਾਣ ਜਗਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮਲਕਾਣਾ ਵਜੋਂ ਹੋਈ। ਜਗਦੀਪ ਸਿੰਘ ਦੀ ਉਮਰ ਕਰੀਬ 29 ਸਾਲ ਸੀ। ਉਹ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਆਪਣੇ ਭਰਾ ਨਾਲ ਦਿਹਾੜੀ-ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਜਗਦੀਪ ਸਿੰਘ ਇੱਕ ਬੇਟੀ ਦਾ ਪਿਤਾ ਸੀ, ਜਦਕਿ ਉਸਦੀ ਪਤਨੀ ਗਰਭਵਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਘਰ ਵਿੱਚ ਇੱਕ ਹੋਰ ਬੱਚੇ ਦੀ ਕਿਲਕਾਰੀ ਗੂੰਜਣ ਦੀ ਉਡੀਕ ਕੀਤੀ ਜਾ ਰਹੀ ਸੀ। ਪਰਿਵਾਰ ਨੂੰ ਕੁਝ ਦਿਨ ਪਹਿਲਾਂ ਹੀ ਪਤਨੀ ਦੇ ਗਰਭਵਤੀ ਹੋਣ ਦੀ ਜਾਣਕਾਰੀ ਮਿਲੀ ਸੀ। ਜਗਦੀਪ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਹਾਦਸੇ ਸਬੰਧੀ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।