ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਇਆ ਗਿਆ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਇਆ ਗਿਆ
Publish Date: Mon, 19 Oct 2026 04:46 PM (IST)
Updated Date: Mon, 19 Oct 2026 04:48 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ, ਮਾਈ ਯੁਵਾ ਭਾਰਤ, ਬਠਿੰਡਾ ਵੱਲੋਂ ਯੁਵਾ ਮਾਮਲੇ ਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ 2026-27 ਤਹਿਤ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਵਿਸ਼ੇ ’ਤੇ ਐੱਸਐੱਸਡੀ ਗਰਲਜ਼ ਕਾਲਜ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਗਿਆ। ਮਾਈ ਯੁਵਾ ਭਾਰਤ, ਬਠਿੰਡਾ ਦੀ ਜ਼ਿਲ੍ਹਾ ਯੁਵਾ ਅਧਿਕਾਰੀ ਮਿਸ਼ਾ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੀ ਸ਼ੁਰੂਆਤ ਸਹਾਇਕ ਪ੍ਰੋਫੈਸਰ ਗੁਰਮਿੰਦਰ ਜੀਤ ਕੌਰ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਮਾਈ ਭਾਰਤ ਪੋਰਟਲ ਦੇ ਉਦੇਸ਼ਾਂ ਅਤੇ ਨੌਜਵਾਨਾਂ ਲਈ ਉਪਲਬਧ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ ਡਾ. ਕੁਲਵਿੰਦਰ ਸਿੰਘ ਨੇ ਨਸ਼ਿਆਂ ਦੀ ਦੁਰਵਰਤੋਂ ਅਤੇ ਭਾਰਤੀ ਨੌਜਵਾਨਾਂ ਸਾਹਮਣੇ ਚੁਣੌਤੀਆਂ ਬਾਰੇ ਵਿਚਾਰ ਸਾਂਝੇ ਕੀਤੇ। ਐੱਸਐੱਸਡੀ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਰਸ਼ਮੀ ਤਿਵਾੜੀ ਨੇ ਸਮੂਹ ਚਰਚਾ, ਪ੍ਰਸ਼ਨੋਤਰੀ ਅਤੇ ਭੂਮਿਕਾ ਨਿਭਾਉਣ ਵਰਗੀਆਂ ਗਤੀਵਿਧੀਆਂ ਰਾਹੀਂ ਨਸ਼ਾ ਮੁਕਤੀ ਦਾ ਸੰਦੇਸ਼ ਦਿੱਤਾ। ਡਾ. ਸਿਮਰਜੀਤ ਕੌਰ ਨੇ ਦਸਤਾਵੇਜ਼ੀ ਫ਼ਿਲਮਾਂ ਰਾਹੀਂ ਨਸ਼ਾ ਮੁਕਤ ਭਾਰਤ ਦੀ ਮਹੱਤਤਾ ਸਮਝਾਈ। ਇਸ ਮੌਕੇ ਐੱਸਐੱਸਡੀ ਗਰਲਜ਼ ਕਾਲਜ ਦੀ ਪ੍ਰਿੰਸੀਪਲ ਡਾ. ਨੀਰੂ ਗਰਗ ਵੀ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਾਈ ਗਈ ਅਤੇ ਸਰੋਤ ਵਿਅਕਤੀਆਂ ਤੇ ਪ੍ਰਿੰਸੀਪਲ ਡਾ. ਨੀਰੂ ਗਰਗ ਨੂੰ ਪੌਦੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ।