ਸ਼ਹੀਦ ਜਰਨੈਲ ਸਿੰਘ ਰਾਠੌੜ ਦੀ 24ਵੀਂ ਬਰਸੀ ਮੌਕੇ ਖੂਨਦਾਨ ਕੈਂਪ ਲਾਇਆ
ਸ਼ਹੀਦ ਜਰਨੈਲ ਸਿੰਘ ਰਾਠੌੜ ਦੀ 24ਵੀਂ ਬਰਸੀ ਮੌਕੇ ਖੂਨਦਾਨ ਕੈਂਪ ਲਾਇਆ
Publish Date: Sat, 19 Sep 2026 04:43 PM (IST)
Updated Date: Sat, 19 Sep 2026 04:44 PM (IST)
ਸੀਨੀਅਰ ਸਟਾਫ਼ ਰਿਪੋਰਟਰ ਬਠਿੰਡਾ ਸ਼ਹੀਦ ਜਰਨੈਲ ਸਿੰਘ ਰਾਠੌੜ ਦੀ 24ਵੀਂ ਬਰਸੀ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਬਠਿੰਡਾ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਬਲੱਡ ਸੈਂਟਰ ਵਿਖੇ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਦੌਰਾਨ ਖੂਨਦਾਨੀਆਂ ਵੱਲੋਂ 21 ਯੂਨਿਟ ਖੂਨਦਾਨ ਕੀਤਾ ਗਿਆ। ਕੈਂਪ ਨੂੰ ਸਫਲ ਬਣਾਉਣ ਵਿਚ ਐੱਸਐੱਮਓ ਅਰੁਣ ਬਾਂਸਲ, ਡਾ. ਗੁੰਜਨ ਬਾਲਾ (ਬੀਟੀਓ), ਡਾ. ਤਰਸੇਮ ਗਰਗ, ਸਮਾਜ ਸੇਵੀ ਗੁਰਮੀਤ ਸਿੰਘ ਸਿੱਧੂ, ਮਾਸਟਰ ਤਰਲੋਚਨ ਸਿੰਘ ਸੇਠੀ, ਰਾਧੇ ਸ਼ਾਮ ਬਾਂਸਲ, ਅਵਤਾਰ ਸਿੰਘ ਗੋਗਾ, ਦਰਸ਼ਨ ਸਿੰਘ ਲੈਕਚਰਾਰ, ਜੋਗਿੰਦਰ ਸਿੰਘ ਲੈਕਚਰਾਰ, ਰਕੇਸ਼ ਨਰੂਲਾ, ਮਨੀਸ਼ ਕੁਮਾਰ, ਅੰਗਰੇਜ਼ ਸਿੰਘ ਵਿੱਕੀ, ਹਰਜਿੰਦਰ ਸਿੰਘ ਸੇਠੀ, ਗੁਰਪ੍ਰੀਤ ਸਿੰਘ ਪੂਹਲਾ, ਗੁਰਚਰਨ ਸਿੰਘ ਠੇਕੇਦਾਰ ਸਮੇਤ ਹੋਰ ਸਹਿਯੋਗੀਆਂ ਨੇ ਆਪਣਾ ਯੋਗਦਾਨ ਪਾਇਆ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਖੂਨਦਾਨ ਇਕ ਮਹਾਨ ਸਮਾਜਿਕ ਸੇਵਾ ਹੈ ਅਤੇ ਇਕ ਯੂਨਿਟ ਖੂਨ ਕਿਸੇ ਲੋੜਵੰਦ ਵਿਅਕਤੀ ਲਈ ਜ਼ਿੰਦਗੀ ਦੀ ਉਮੀਦ ਬਣ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਨਿਯਮਤ ਤੌਰ ’ਤੇ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਸ਼ਹੀਦ ਜਰਨੈਲ ਸਿੰਘ ਟਰੱਸਟ ਵੱਲੋਂ ਕੈਂਪ ਨੂੰ ਸਫਲ ਬਣਾਉਣ ਵਾਲੇ ਸਮੂਹ ਖੂਨਦਾਨੀਆਂ, ਡਾਕਟਰੀ ਟੀਮ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ‘ਖੂਨਦਾਨ ਕਰੋ, ਜ਼ਿੰਦਗੀਆਂ ਬਚਾਓ’ ਦਾ ਸੁਨੇਹਾ ਦਿੱਤਾ ਗਿਆ।