ਵਿਧਾਇਕ ਸਿੱਧੂ ਦੇ ਜਨਮ ਦਿਨ ਮੌਕੇ ਖ਼ਨਦਾਨ ਕੈਂਪ ਅੱਜ
ਵਿਧਾਇਕ ਬਲਕਾਰ ਸਿੱਧੂ ਦੇ ਜਨਮ ਦਿਨ ਮੌਕੇ ਅੱਜ ਲੱਗੇਗਾ ਖੂਨਦਾਨ ਕੈਂਪ
Publish Date: Fri, 09 Oct 2026 08:17 PM (IST)
Updated Date: Sat, 10 Oct 2026 04:06 AM (IST)
ਫੋਟੋ 79 ਕੈਪਸਨ:- ਵਿਧਾਇਕ ਬਲਕਾਰ ਸਿੰਘ ਸਿੱਧੂ ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਅੱਜ 10 ਅਕਤੂਬਰ ਨੂੰ ਸਥਾਨਕ ਪੰਚਾਇਤੀ ਧਰਮਸ਼ਾਲਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਕੈਂਪ ਦਾ ਸਮਾਂ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਿਧਾਇਕ ਬਲਕਾਰ ਸਿੰਘ ਸਿੱਧੂ ਹਲਕੇ ਦੇ ਵਿਕਾਸ ਕਾਰਜਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਰਹਿਣ ਵਾਲੇ ਆਗੂ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਦੇ ਜਨਮ ਦਿਨ ਨੂੰ ਸਮਾਜ ਸੇਵਾ ਦੇ ਉਪਰਾਲੇ ਨਾਲ ਮਨਾਉਣ ਦੇ ਮਕਸਦ ਨਾਲ ਇਹ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਨਗਰ ਕੌਂਸਲ ਰਾਮਪੁਰਾ ਫੂਲ ਦੀ ਪ੍ਰਧਾਨ ਕਿਰਨਦੀਪ ਕੌਰ ਬਰਾੜ ਨੇ ਦੱਸਿਆ ਕਿ ਕੈਂਪ ਦਾ ਮੁੱਖ ਮਕਸਦ ਮਨੁੱਖਤਾ ਦੀ ਸੇਵਾ ਕਰਨਾ ਅਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸ਼ਹਿਰ ਵਾਸੀਆਂ ਤੋਂ ਇਲਾਵਾ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਖੂਨਦਾਨੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਖੂਨਦਾਨ ਕੀਤਾ ਜਾਵੇਗਾ।