ਮਾਲਵਾ ਖੇਤਰ ’ਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਚਲਾਈ ਜਾ ਰਹੀ ਹੈ ਮੁਹਿੰਮ : ਬਾਬਾ ਆਤਮਾ ਸਿੰਘ ਚਹਿਲ ਮਾਲਵਾ ਖੇਤਰ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਚਲਾਈ ਜਾ ਰਹੀ ਹੈ ਮੁਹਿੰਮ : ਬਾਬਾ ਆਤਮਾ ਸਿੰਘ ਚਹਿਲ
Publish Date: Tue, 03 Nov 2026 03:54 PM (IST)
Updated Date: Tue, 03 Nov 2026 03:56 PM (IST)
ਨਸ਼ਿਆਂ ਤੋਂ ਦੂਰ ਕਰਕੇ ਗੁਰਬਾਣੀ ਨਾਲ ਜੋੜਨ ਲਈ ਯਤਨਸ਼ੀਲ ਦਮਦਮੀ ਟਕਸਾਲ ਦਾ ਸੇਵਕ ਜਥਾ ਮਾਲਵਾ ਖੇਤਰ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਚਲਾਈ ਜਾ ਰਹੀ ਹੈ ਮੁਹਿੰਮ : ਬਾਬਾ ਆਤਮਾ ਸਿੰਘ ਚਹਿਲ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਦਮਦਮੀ ਟਕਸਾਲ ਜਥਾ ਭਿੰਡਰਾਂ ਚੌਕ ਮਹਿਤਾ ਦੇ ਪੰਥ ਸੇਵਕ ਜਥੇ ਵੱਲੋਂ ਮਾਲਵਾ ਖੇਤਰ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਅਲਾਮਤਾਂ ਤੋਂ ਦੂਰ ਕਰਕੇ ਗੁਰਬਾਣੀ, ਬਾਣੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਕ ਜਥਾ ਮਾਲਵਾ ਜ਼ੋਨ ਦੇ ਪ੍ਰਧਾਨ ਬਾਬਾ ਆਤਮਾ ਸਿੰਘ ਚਹਿਲ ਨੇ ਦੱਸਿਆ ਕਿ ਦਮਦਮੀ ਟਕਸਾਲ ਦਾ ਸਿੱਖ ਇਤਿਹਾਸ ਵਿਚ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਦੱਸਿਆ ਕਿ ਇਸ ਟਕਸਾਲ ਦੀ ਸਥਾਪਨਾ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਵੱਲੋਂ ਕੀਤੀ ਗਈ ਸੀ ਤੇ ਟਕਸਾਲ ਸ਼ੁਰੂ ਤੋਂ ਹੀ ਦੇਸ਼-ਵਿਦੇਸ਼ ਵਿੱਚ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣੀਆਂ ਸੇਵਾਵਾਂ ਨਿਭਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਦਾ ਪੰਥ ਸੇਵਕ ਜਥਾ ਵੀ ਇਸੇ ਮੰਤਵ ਨੂੰ ਅੱਗੇ ਵਧਾਉਂਦਿਆਂ ਮਾਲਵਾ ਖੇਤਰ ਦੀਆਂ ਸੰਗਤਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੋੜਨ ਲਈ ਸਰਗਰਮ ਹੈ। ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣਾ ਬੇਹੱਦ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੂੰ ਸਿੱਖੀ ਦੇ ਸਿਧਾਂਤਾਂ, ਗੁਰਬਾਣੀ ਦੇ ਉਪਦੇਸ਼ਾਂ ਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਬਾਬਾ ਆਤਮਾ ਸਿੰਘ ਚਹਿਲ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਧਰਮ, ਵਿਰਸੇ ਤੇ ਸੱਭਿਆਚਾਰ ਨਾਲ ਜੋੜ ਕੇ ਹੀ ਸਮਾਜ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਥੇ ਦਾ ਉਦੇਸ਼ ਸਿਰਫ਼ ਧਾਰਮਿਕ ਪ੍ਰਚਾਰ ਤੱਕ ਸੀਮਤ ਨਹੀਂ, ਸਗੋਂ ਸਿੱਖ ਸੰਗਤਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵੀ ਯਤਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਥ ਸੇਵਕ ਜਥਾ ਸੰਗਤਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਵਾਸਤੇ ਤਤਪਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਮਨੁੱਖ ਨੂੰ ਸੱਚਾਈ, ਸੇਵਾ, ਸਦਭਾਵਨਾ ਅਤੇ ਚੰਗੇ ਜੀਵਨ ਦੀ ਪ੍ਰੇਰਨਾ ਦਿੰਦੀ ਹੈ। ਇਸ ਲਈ ਨੌਜਵਾਨਾਂ ਨੂੰ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਮੌਕੇ ਜਸਨੂਰ ਸਿੰਘ ਮੀਤ ਪ੍ਰਧਾਨ ਸੇਵਕ ਜਥਾ ਮਾਲਵਾ ਜੋ਼ਨ ਵੀ ਹਾਜ਼ਰ ਸਨ।