ਦਰਜਨਾਂ ਪਰਿਵਾਰ ਭਾਜਪਾ ’ਚ ਸ਼ਾਮਲ ਵਾਰਡ ਨੰਬਰ 11 ਵਿਚ ਦਰਜਨ ਪਰਿਵਾਰ ਭਾਜਪਾ ਵਿੱਚ ਸ਼ਾਮਲ, ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਗਠਨ
Publish Date: Fri, 06 Nov 2026 07:06 PM (IST)
Updated Date: Fri, 06 Nov 2026 07:08 PM (IST)
ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਗਠਨ ਮੋਦੀ ਦੀਆਂ ਲੋਕ ਭਲਾਈ ਸਕੀਮਾਂ ਕੰਮ ਕਰ ਰਹੀਆਂ : ਗੁਣੀ ਗਾਟਵਾਲੀ ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ : ਤਲਵੰਡੀ ਸਾਬੋ ਦੇ ਵਾਰਡ ਨੰਬਰ 11, ਗੁਰੂ ਕਾਸ਼ੀ ਕਾਲਜ ਰੋਡ ਵਿਖੇ ਭਾਜਪਾ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਦਰਜਨ ਦੇ ਕਰੀਬ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਮਹਿਲਾ ਮੋਰਚਾ ਤਲਵੰਡੀ ਸਾਬੋ ਦੀ ਨਵੀਂ ਟੀਮ ਦਾ ਗਠਨ ਵੀ ਕੀਤਾ ਗਿਆ। ਇਸ ਮੌਕੇ ਹਲਕੇ ਦੇ ਸੀਨੀਅਰ ਭਾਜਪਾ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਮਹਿਲਾਵਾਂ ਦਾ ਭਾਜਪਾ ਨਾਲ ਜੁੜਨਾ ਪਾਰਟੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਅੱਜ ਨਸ਼ਿਆਂ ਦੀ ਸਮੱਸਿਆ ਕਾਰਨ ਆਪਣੇ ਪਰਿਵਾਰਾਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਦੀ ਨਸ਼ਾ ਮੁਕਤ ਪੰਜਾਬ ਦੀ ਮੰਗ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ, ਸੁਰੱਖਿਅਤ ਤੇ ਖੁਸ਼ਹਾਲ ਬਣਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਆਪਣੇ ਘਰ ਮਿਲਣਾ ਇਸ ਦੀ ਇੱਕ ਵੱਡੀ ਮਿਸਾਲ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਵਿੱਚ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ ਤੇ ਮਹਿਲਾਵਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿੱਚ ਰਮਨਦੀਪ ਕੌਰ ਪਤਨੀ ਕੁਲਦੀਪ ਸਿੰਘ (ਮਹਿਲਾ ਮੋਰਚਾ ਮੀਤ ਪ੍ਰਧਾਨ), ਅਮਰੀਕ ਕੌਰ ਪਤਨੀ ਗੁਰਮੀਤ ਸਿੰਘ, ਹਰਦੀਪ ਕੌਰ ਪਤਨੀ ਤਰਸੇਮ ਸਿੰਘ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਹਰਦੀਪ ਕੌਰ ਪਤਨੀ ਗੁਰਮੀਤ ਸਿੰਘ, ਰਾਣੀ ਕੌਰ, ਜਸਪਾਲ ਕੌਰ ਪਤਨੀ ਕੇਵਲ ਸਿੰਘ, ਗੁਰਪ੍ਰੀਤ ਕੌਰ ਪਤਨੀ ਬੋਗੀ ਸਿੰਘ, ਪ੍ਰਕਾਸ਼ ਕੌਰ ਪਤਨੀ ਨਾਥ ਸਿੰਘ, ਕਾਂਤਾ ਸਿੰਘ ਪਤਨੀ ਜੋਗਾ ਸਿੰਘ ਸਮੇਤ ਹੋਰ ਪਰਿਵਾਰ ਸ਼ਾਮਲ ਸਨ। ਇਸ ਮੌਕੇ ਮੰਡਲ ਪ੍ਰਧਾਨ ਦੇਵੀ ਦਿਆਲ, ਮੰਡਲ ਪ੍ਰਭਾਰੀ ਹਰਭਜਨ ਸਿੰਘ, ਜਨਰਲ ਸਕੱਤਰ ਰਾਜਿੰਦਰ ਸਿੰਘ ਤੇ ਟੀਮ ਨਵਜੋਤ ਗੁਣੀ ਦੇ ਮੈਂਬਰ ਹਾਜ਼ਰ ਸਨ।