- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਲਸਾ ਕਾਲਜ ਭਗਤ ਭਾਈ ਕਾ ਵਿਖੇ ਨਵੇਂ ਸੈਸ਼ਨ ਦੇ ਸਬੰਧ ਵਿਚ ਕਰਵਾਇਆ ਗਿਆ ਸਮਾਗਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਵਿਖੇ ਨਵੇਂ ਵਿਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਵਿਚ ਹਰ ਸਾਲ ਦੀ ਤਰ੍ਹਾਂ ਪਰਮਾਤਮਾ ਦਾ ਓਟ-ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸੰਗਤੀ ਰੂਪ ਵਿਚ ਕੀਤਾ ਗਿਆ। ਧਾਰਮਿਕ ਅਧਿਆਪਕ ਸਰਦਾਰ ਮਨਪ੍ਰੀਤ ਸਿੰਘ ਨੇ ਪਾਠ ਦੀ ਸੇਵਾ ਨਿਭਾਈ।
ਉਪਰੰਤ ਭਾਈ ਅਮਨਪ੍ਰੀਤ ਸਿੰਘ ਅਤੇ ਗੁਰਲੀਨ ਸਿੰਘ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਧਾਰਮਿਕ ਅਧਿਆਪਕ ਮਨਪ੍ਰੀਤ ਸਿੰਘ ਨੇ ਵਿਦਿਅਕ ਸੈਸ਼ਨ ਦੀ ਆਰੰਭਤਾ ਸਬੰਧੀ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਗੁਰਮਤਿ ਅਨੁਸਾਰ ਸਿੱਖੀ ਜੀਵਨ ਜਾਚ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਵਿਦਿਆਰਥੀ ਜਗਦੀਪ ਸਿੰਘ ਅਤੇ ਸਤਨਾਮ ਸਿੰਘ ਨੇ ਕਵੀਸ਼ਰੀ ਗਾਇਨ ਕੀਤੀ।
ਕਾਲਜ ਦੀ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਵਰ੍ਹੇ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਾਲਜ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਦਾਖਲਿਆਂ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਵੱਲੋਂ ਪ੍ਰਸੰਸਾ ਸਰਟੀਫਿਕੇਟ ਵੀ ਦਿੱਤੇ ਗਏ।
ਸਮਾਗਮ ਦੇ ਅੰਤ ਵਿਚ ਸੰਸਥਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਤੇ ਲੱਡੂ ਵਿਦਿਆਰਥੀਆਂ ਨੂੰ ਵੰਡੇ ਗਏ।